ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥
ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥
ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥
ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
ਸੋਰਠਿ ਮਹਲਾ ੩ ਦੁਤੁਕੀ ॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥
ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥
ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥
ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥
ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥
ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥
ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥
haumai maar manasaa maneh samaanee gur kai sabadh pachhaataa ||4||
achi(n)t ka(n)m kareh prabh tin ke jin har kaa naam piaaraa ||
gur parasaadh sadhaa man vasiaa sabh kaaj savaaranahaaraa ||
onaa kee rees kare su viguchai jin har prabh hai rakhavaaraa ||5||
bin satigur seve kinai na paiaa manmukh bhauk mue bilalaiee ||
aaveh jaaveh Thaur na paaveh dhukh meh dhukh samaiee ||
gurmukh hovai su a(n)mrit peevai sahaje saach samaiee ||6||
bin satigur seve janam na chhoddai je anek karam karai adhikaiee ||
vedh paReh tai vaadh vakhaaneh bin har pat gavaiee ||
sachaa satigur saachee jis baanee bhaj chhooTeh gur saranaiee ||7||
jin har man vasiaa se dhar saache dhar saachai sachiaaraa ||
onaa dhee sobhaa jug jug hoiee koi na meTanahaaraa ||
naanak tin kai sadh balihaarai jin har raakhiaa ur dhaaraa ||8||1||
soraTh mahalaa teejaa dhutukee ||
niguniaa no aape bakhas le bhaiee satigur kee sevaa lai ||
satigur kee sevaa uootam hai bhaiee raam naam chit lai ||1||
har jeeau aape bakhas milai ||
gunaheen ham aparaadhee bhaiee poorai satigur le ralai || rahaau ||
kaun kaun aparaadhee bakhasian piaare saachai sabadh veechaar ||
bhaujal paar utaarian bhaiee satigur beRai chaaR ||2||
manoorai te ka(n)chan bhe bhaiee gur paaras mel milai ||
aap chhodd naau man vasiaa bhaiee jotee jot milai ||3||
hau vaaree hau vaaranai bhaiee satigur kau sadh balihaarai jaau ||
naam nidhaan jin dhitaa bhaiee gurmat sahaj samaau ||4||
gur bin sahaj na uoopajai bhaiee poochhahu giaaneeaa jai ||
satigur kee sevaa sadhaa kar bhaiee vichahu aap gavai ||5||
gurmatee bhau uoopajai bhaiee bhau karanee sach saar ||
prem padhaarath paieeaai bhaiee sach naam aadhaar ||6||
jo satigur seveh aapanaa bhaiee tin kai hau laagau pai ||
janam savaaree aapanaa bhaiee kul bhee liee bakhasai ||7||
sach baanee sach sabadh hai bhaiee gur kirapaa te hoi ||
naanak naam har man vasai bhaiee tis bighan na laagai koi ||8||2||