ਸੋਰਠਿ ਮਹਲਾ ੩ ॥
ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥ ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥
ਹਰਿ ਜੀ ਤੂ ਆਪੇ ਰੰਗੁ ਚੜਾਇ ॥ ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥
ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥ ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥
ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥ ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥
ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥ ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥੪॥
ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥ ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥੫॥
ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥ ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥੬॥
ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥ ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥
ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥ ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥
ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥
ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥
soraTh mahalaa teejaa ||
har jeeau sabadhe jaapadhaa bhaiee poorai bhaag milai ||
sadhaa sukh sohaaganee bhaiee anadhin rateeaa ra(n)g lai ||1||
har jee too aape ra(n)g chaRai ||
gaavahu gaavahu ra(n)g raatiho bhaiee har setee ra(n)g lai || rahaau ||
gur kee kaar kamaavanee bhaiee aap chhodd chit lai ||
sadhaa sahaj fir dhukh na lagiee bhaiee har aap vasai man aai ||2||
pir kaa hukam na jaaniee bhaiee saa kulakhanee kunaar ||
manahaTh kaar kamaavanee bhaiee vin naavai kooRiaar ||3||
se gaaveh jin masatak bhaag hai bhaiee bhai sachai bairaag ||
anadhin raate gun raveh bhaiee nirabhau gur liv laag ||4||
sabhanaa maar jeevaaladhaa bhaiee so sevahu dhin raat ||
so kiau manahu visaareeaai bhaiee jis dhee vaddee hai dhaat ||5||
manmukh mailee ddu(n)manee bhaiee dharageh naahee thaau ||
gurmukh hovai ta gun ravai bhaiee mil preetam saach samaau ||6||
et janam har na chetio bhaiee kiaa muh dhesee jai ||
kiRee pava(n)dhee muhaion bhaiee bikhiaa no lobhai ||7||
naam samaaleh sukh vaseh bhaiee sadhaa sukh saa(n)t sareer ||
naanak naam samaal too bhaiee apara(n)par gunee gaheer ||8||3||
soraTh mahalaa panjavaa ghar pehilaa asaTapadheeaa
ikOankaar satigur prasaadh ||
sabh jag jineh upaiaa bhaiee karan kaaran samarath ||
jeeau pi(n)dd jin saajiaa bhaiee dhe kar apanee vath ||
kin kaheeaai kiau dhekheeaai bhaiee karataa ek akath ||
gur govi(n)dh salaaheeaai bhaiee jis te jaapai tath ||1||
mere man japeeaai har bhagava(n)taa ||
naam dhaan dhei jan apane dhookh dharadh kaa ha(n)taa || rahaau ||
jaa kai ghar sabh kichh hai bhaiee nau nidh bhare bha(n)ddaar ||
tis kee keemat naa pavai bhaiee uoochaa agam apaar ||
jeea ja(n)t pratipaaladhaa bhaiee nit nit karadhaa saar ||
satigur pooraa bheTeeaai bhaiee sabadh milaavanahaar ||2||
sache charan sareve’eeh bhaiee bhram bhau hovai naas ||
mil sa(n)t sabhaa man maa(n)jeeaai bhaiee har kai naam nivaas ||
miTai a(n)dheraa agiaanataa bhaiee kamal hovai paragaas ||
gur bachanee sukh uoopajai bhaiee sabh fal satigur paas ||3||