Sri Guru Granth Sahib

ਅੰਗ ੬੪੦

ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥
ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥
ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥
ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥
ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥
ਸੋਰਠਿ ਮਹਲਾ ੫ ॥
ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥
ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥
ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥

Ang 640

meraa teraa chhoddeeaai bhaiee hoieeaai sabh kee dhoor ||
ghaT ghaT braham pasaariaa bhaiee pekhai sunai hajoor ||
jit dhin visarai paarabraham bhaiee tit dhin mareeaai jhoor ||
karan karaavan samaratho bhaiee sarab kalaa bharapoor ||4||
prem padhaarath naam hai bhaiee maiaa moh binaas ||
tis bhaavai taa mel le bhaiee hiradhai naam nivaas ||
gurmukh kamal pragaaseeaai bhaiee ridhai hovai paragaas ||
pragaT bhiaa parataap prabh bhaiee mauliaa dharat akaas ||5||
gur poorai sa(n)tokhiaa bhaiee ahinis laagaa bhaau ||
rasanaa raam ravai sadhaa bhaiee saachaa saadh suaau ||
karanee sun sun jeeviaa bhaiee nihachal paiaa thaau ||
jis parateet na aaviee bhaiee so jeeaRaa jal jaau ||6||
bahu gun mere saahibai bhaiee hau tis kai bal jaau ||
oh niraguneeaare paaladhaa bhaiee dhei nithaave thaau ||
rijak sa(n)baahe saas saas bhaiee gooRaa jaa kaa naau ||
jis gur saachaa bheTeeaai bhaiee pooraa tis karamaau ||7||
tis bin ghaRee na jeeveeaai bhaiee sarab kalaa bharapoor ||
saas giraas na visarai bhaiee pekhau sadhaa hajoor ||
saadhoo sa(n)g milaiaa bhaiee sarab rahiaa bharapoor ||
jinaa preet na lageeaa bhaiee se nit nit maradhe jhoor ||8||
a(n)chal lai taraiaa bhaiee bhaujal dhukh sa(n)saar ||
kar kirapaa nadhar nihaaliaa bhaiee keeton a(n)g apaar ||
man tan seetal hoiaa bhaiee bhojan naam adhaar ||
naanak tis saranaagatee bhaiee j kilabikh kaaTanahaar ||9||1||
soraTh mahalaa panjavaa ||
maat garabh dhukh saagaro piaare teh apanaa naam japaiaa ||
baahar kaadd bikh pasareeaa piaare maiaa moh vadhaiaa ||
jis no keeto karam aap piaare tis pooraa guroo milaiaa ||
so aaraadhe saas saas piaare raam naam liv laiaa ||1||
man tan teree Tek hai piaare man tan teree Tek ||
tudh bin avar na karanahaar piaare a(n)tarajaamee ek || rahaau ||
koT janam bhram aaiaa piaare anik jon dhukh pai ||
saachaa saahib visariaa piaare bahutee milai sajai ||
jin bheTai pooraa satiguroo piaare se laage saachai nai ||