Sri Guru Granth Sahib

ਅੰਗ ੬੪੧

ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥
ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥
ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥
ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥
ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥
ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥
ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥
ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥
ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥

Ang 641

tinaa pichhai chhuTeeaai piaare jo saachee saranai ||2||
miThaa kar kai khaiaa piaare tin tan keetaa rog ||
kauRaa hoi patisaTiaa piaare tis te upajiaa sog ||
bhog bhu(n)chai bhulaian piaare utarai nahee vijog ||
jo gur mel udhaariaa piaare tin dhure piaa sa(n)jog ||3||
maiaa laalach aTiaa piaare chit na aaveh mool ||
jin too visareh paarabraham suaamee se tan hoe dhooR ||
bilalaaT kareh bahuteriaa piaare utarai naahee sool ||
jo gur mel savaariaa piaare tin kaa rahiaa mool ||4||
saakat sa(n)g na keejiee piaare je kaa paar vasai ||
jis miliaai har visarai piaare suo muh kaalai uTh jai ||
manmukh ddoiee neh milai piaare dharageh milai sajai ||
jo gur mel savaariaa piaare tinaa pooree pai ||5||
sa(n)jam sahas siaanapaa piaare ik na chalee naal ||
jo bemukh gobi(n)dh te piaare tin kul laagai gaal ||
hodhee vasat na jaateeaa piaare kooR na chalee naal ||
satigur jinaa milaion piaare saachaa naam samaal ||6||
sat sa(n)tokh giaan dhiaan piaare jis no nadhar kare ||
anadhin keeratan gun ravai piaare a(n)mirat poor bhare ||
dhukh saagar tin la(n)ghiaa piaare bhavajal paar pare ||
jis bhaavai tis mel laih piaare seiee sadhaa khare ||7||
sa(n)mrath purakh dhiaal dheau piaare bhagataa tis kaa taan ||
tis saranaiee ddeh pe piaare j a(n)tarajaamee jaan ||
halat palat savaariaa piaare masatak sach neesaan ||
so prabh kadhe na veesarai piaare naanak sadh kurabaan ||8||2||
soraTh mahalaa panjavaa ghar doojaa asaTapadheeaa
ikOankaar satigur prasaadh ||
paaTh paRio ar bedh beechaario nival bhua(n)gam saadhe ||
pa(n)ch janaa siau sa(n)g na chhuTakio adhik aha(n)budh baadhe ||1||
piaare in bidh milan na jaiee mai ke’ee karam anekaa ||
haar pario suaamee kai dhuaarai dheejai budh bibekaa || rahaau ||
mon bhio karapaatee rahio nagan firio ban maahee ||
taT teerath sabh dharatee bhramio dhubidhaa chhuTakai naahee ||2||