ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥
ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥
ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥
ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥
ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥
ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਰਾਗੁ ਸੋਰਠਿ ਵਾਰ ਮਹਲੇ ੪ ਕੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੧ ॥
ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥
ਮਃ ੪ ॥
ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥
ਪਉੜੀ ॥
ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥
man kaamanaa teerath jai basio sir karavat dharaae ||
man kee mail na utarai ieh bidh je lakh jatan karaae ||3||
kanik kaaminee haivar gaivar bahu bidh dhaan dhaataaraa ||
a(n)n basatr bhoom bahu arape neh mileeaai har dhuaaraa ||4||
poojaa arachaa ba(n)dhan dda(n)ddaut khaT karamaa rat rahataa ||
hau hau karat ba(n)dhan meh pariaa neh mileeaai ieh jugataa ||5||
jog sidh aasan chauraaseeh e bhee kar kar rahiaa ||
vaddee aarajaa fir fir janamai har siau sa(n)g na gahiaa ||6||
raaj leelaa raajan kee rachanaa kariaa hukam afaaraa ||
sej sohanee cha(n)dhan choaa narak ghor kaa dhuaaraa ||7||
har keerat saadhasa(n)gat hai sir karaman kai karamaa ||
kahu naanak tis bhio paraapat jis purab likhe kaa lahanaa ||8||
tero sevak ieh ra(n)g maataa ||
bhio kirapaal dheen dhukh bha(n)jan har har keeratan ih man raataa || rahaau dhoojaa ||1||3||
raag soraTh vaar mahale 4 kee
ikOankaar satigur prasaadh ||
salok mahalaa pehilaa ||
soraTh sadhaa suhaavanee je sachaa man hoi ||
dha(n)dhee mail na kat man jeebhai sachaa soi ||
sasurai peieeaai bhai vasee satigur sev nisa(n)g ||
parahar kapaR je pir milai khusee raavai pir sa(n)g ||
sadhaa seegaaree naau man kadhe na mail pata(n)g ||
dhevar jeTh mue dhukh sasoo kaa ddar kis ||
je pir bhaavai naanakaa karam manee sabh sach ||1||
mahalaa chauthhaa ||
soraTh taam suhaavanee jaa har naam dda(n)ddole ||
gur purakh manaavai aapanaa gurmatee har har bole ||
har prem kasaiee dhinas raat har ratee har ra(n)g chole ||
har jaisaa purakh na labhiee sabh dhekhiaa jagat mai Tole ||
gur satigur naam dhiraRaiaa man anat na kaahoo ddole ||
jan naanak har kaa dhaas hai gur satigur ke gol gole ||2||
pauRee ||
too aape sisaT karataa sirajanahaariaa ||
tudh aape khel rachai tudh aap savaariaa ||
dhaataa karataa aap aap bhoganahaariaa ||
sabh teraa sabadh varatai upaavanahaariaa ||
hau gurmukh sadhaa salaahee gur kau vaariaa ||1||