Sri Guru Granth Sahib

ਅੰਗ ੬੪੩

ਸਲੋਕੁ ਮਃ ੩ ॥
ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥
ਮਃ ੩ ॥
ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥
ਪਉੜੀ ॥
ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥
ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
ਮਃ ੩ ॥
ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥
ਪਉੜੀ ॥
ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
ਸਲੋਕੁ ਮਃ ੩ ॥
ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥

Ang 643

salok mahalaa teejaa ||
haumai jalate jal mue bhram aae dhoojai bhai ||
poorai satigur raakh le’ee aapanai pa(n)nai pai ||
eih jag jalataa nadharee aaiaa gur kai sabadh subhai ||
sabadh rate se seetal bhe naanak sach kamai ||1||
mahalaa teejaa ||
safalio satigur seviaa dha(n)n janam paravaan ||
jinaa satigur jeevadhiaa muiaa na visarai seiee purakh sujaan ||
kul udhaare aapanaa so jan hovai paravaan ||
gurmukh mue jeevadhe paravaan heh manmukh janam maraeh ||
naanak mue na aakhe’eeh j gur kai sabadh samaeh ||2||
pauRee ||
har purakh nira(n)jan sev har naam dhiaaieeaai ||
satasa(n)gat saadhoo lag har naam samaieeaai ||
har teree vaddee kaar mai moorakh laieeaai ||
hau golaa laalaa tudh mai hukam furamaieeaai ||
hau gurmukh kaar kamaavaa j gur samajhaieeaai ||2||
salok mahalaa teejaa ||
poorab likhiaa kamaavanaa j karatai aap likhiaas ||
moh Thagaulee paieean visariaa gunataas ||
mat jaanahu jag jeevadhaa dhoojai bhai muiaas ||
jinee gurmukh naam na chetio se bahan na milanee paas ||
dhukh laagaa bahu at ghanaa put kalat na saath koiee jaas ||
lokaa vich muh kaalaa hoaa a(n)dhar ubhe saas ||
manmukhaa no ko na visahee chuk giaa vesaas ||
naanak gurmukhaa no sukh agalaa jinaa a(n)tar naam nivaas ||1||
mahalaa teejaa ||
se sain se sajanaa j gurmukh mileh subhai ||
satigur kaa bhaanaa anadhin kareh se sach rahe samai ||
dhoojai bhai lage sajan na aakhe’eeh j abhimaan kareh vekaar ||
manmukh aap suaarathee kaaraj na sakeh savaar ||
naanak poorab likhiaa kamaavanaa koi na meTanahaar ||2||
pauRee ||
tudh aape jagat upai kai aap khel rachaiaa ||
trai gun aap sirajiaa maiaa moh vadhaiaa ||
vich haumai lekhaa ma(n)geeaai fir aavai jaiaa ||
jinaa har aap kirapaa kare se gur samajhaiaa ||
balihaaree gur aapane sadhaa sadhaa ghumaiaa ||3||
salok mahalaa teejaa ||
maiaa mamataa mohanee jin vin dha(n)taa jag khaiaa ||
manmukh khaadhe gurmukh ubare jinee sach naam chit laiaa ||
bin naavai jag kamalaa firai gurmukh nadharee aaiaa ||