ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
ਮਃ ੩ ॥
ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
ਪਉੜੀ ॥
ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
ਸਲੋਕੁ ਮਃ ੩ ॥
ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥ ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥ ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥
ਮਃ ੩ ॥
ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥ ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥
ਪਉੜੀ ॥
ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥ ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥ ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥ ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥
ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥
ਮਃ ੩ ॥
ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥
dha(n)dhaa karatiaa nihafal janam gavaiaa sukhadhaataa man na vasaiaa ||
naanak naam tinaa kau miliaa jin kau dhur likh paiaa ||1||
mahalaa teejaa ||
ghar hee meh a(n)mrit bharapoor hai manmukhaa saadh na paiaa ||
jiau kasatooree mirag na jaanai bhramadhaa bharam bhulaiaa ||
a(n)mrit taj bikh sa(n)grahai karatai aap khuaaiaa ||
gurmukh virale sojhee piee tinaa a(n)dhar braham dhikhaiaa ||
tan man seetal hoiaa rasanaa har saadh aaiaa ||
sabadhe hee naau uoopajai sabadhe mel milaiaa ||
bin sabadhai sabh jag bauraanaa birathaa janam gavaiaa ||
a(n)mrit eko sabadh hai naanak gurmukh paiaa ||2||
pauRee ||
so har purakh aga(n)m hai kahu kit bidh paieeaai ||
tis roop na rekh adhirasaT kahu jan kiau dhiaaieeaai ||
nira(n)kaar nira(n)jan har agam kiaa keh gun gaieeaai ||
jis aap bujhaae aap su har maarag paieeaai ||
gur poorai vekhaaliaa gur sevaa paieeaai ||4||
salok mahalaa teejaa ||
jiau tan koloo peeReeaai rat na bhoree ddeh ||
jeeau va(n)n(j)ai chau kha(n)neeaai sache sa(n)dhaRai neh ||
naanak mel na chukiee raatee atai ddeh ||1||
mahalaa teejaa ||
sajan maiddaa ra(n)gulaa ra(n)g laae man lei ||
jiau maajeeThai kapaRe ra(n)ge bhee paaheh ||
naanak ra(n)g na utarai biaa na lagai keh ||2||
pauRee ||
har aap varatai aap har aap bulaidhaa ||
har aape sirasaT savaar sir dha(n)dhai laidhaa ||
eikanaa bhagatee lai ik aap khuaaidhaa ||
eikanaa maarag pai ik ujhaR paidhaa ||
jan naanak naam dhiaae gurmukh gun gaidhaa ||5||
salok mahalaa teejaa ||
satigur kee sevaa safal hai je ko kare chit lai ||
man chi(n)dhiaa fal paavanaa haumai vichahu jai ||
ba(n)dhan toRai mukat hoi sache rahai samai ||
eis jag meh naam alabh hai gurmukh vasai man aai ||
naanak jo gur seveh aapanaa hau tin balihaarai jaau ||1||
mahalaa teejaa ||
manmukh ma(n)n ajit hai dhoojai lagai jai ||
tis no sukh supanai nahee dhukhe dhukh vihai ||
ghar ghar paR paR pa(n)ddit thake sidh samaadh lagai ||
eih man vas na aaviee thake karam kamai ||
bhekhadhaaree bhekh kar thake aThisaTh teerath nai ||