Sri Guru Granth Sahib

ਅੰਗ ੬੪੫

ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥
ਪਉੜੀ ॥
ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥
ਸਲੋਕੁ ਮਃ ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
ਮਃ ੩ ॥
ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
ਪਉੜੀ ॥
ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਸਲੋਕੁ ਮਃ ੩ ॥
ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥ ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥ ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥ ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥ ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥
ਮਃ ੩ ॥
ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥ ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥ ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥
ਪਉੜੀ ॥
ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥ ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥ ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥
ਸਲੋਕੁ ਮਃ ੩ ॥

Ang 645

man kee saar na jaananee haumai bharam bhulai ||
gur parasaadhee bhau piaa vaddabhaag vasiaa man aai ||
bhai piaai man vas hoaa haumai sabadh jalai ||
sach rate se niramale jotee jot milai ||
satigur miliaai naau paiaa naanak sukh samai ||2||
pauRee ||
eh bhoopat raane ra(n)g dhin chaar suhaavanaa ||
eh maiaa ra(n)g kasu(n)bh khin meh leh jaavanaa ||
chaladhiaa naal na chalai sir paap lai jaavanaa ||
jaa(n) pakaR chalaiaa kaal taa(n) kharaa ddaraavanaa ||
oh velaa hath na aavai fir pachhutaavanaa ||6||
salok mahalaa teejaa ||
satigur te jo muh fire se badhe dhukh sahaeh ||
fir fir milan na painee ja(n)meh tai mar jaeh ||
sahasaa rog na chhoddiee dhukh hee meh dhukh paeh ||
naanak nadharee bakhas leh sabadhe mel milaeh ||1||
mahalaa teejaa ||
jo satigur te muh fire tinaa Thaur na Thaau ||
jiau chhuTaR ghar ghar firai dhuhachaaran badhanaau ||
naanak gurmukh bakhase’eeh se satigur mel milaau ||2||
pauRee ||
jo seveh sat muraar se bhavajal tar giaa ||
jo boleh har har naau tin jam chhadd giaa ||
se dharageh paidhe jaeh jinaa har jap liaa ||
har seveh seiee purakh jinaa har tudh miaa ||
gun gaavaa piaare nit gurmukh bhram bhau giaa ||7||
salok mahalaa teejaa ||
thaalai vich tai vasatoo pieeo har bhojan a(n)mrit saar ||
jit khaadhai man tirapateeaai paieeaai mokh dhuaar ||
eih bhojan alabh hai sa(n)tahu labhai gur veechaar ||
eh mudhaavanee kiau vichahu kaddeeaai sadhaa rakheeaai ur dhaar ||
eh mudhaavanee satiguroo paiee gursikhaa ladhee bhaal ||
naanak jis bujhaae su bujhasee har paiaa gurmukh ghaal ||1||
mahalaa teejaa ||
jo dhur mele se mil rahe satigur siau chit lai ||
aap vichhoRen se vichhuRe dhoojai bhai khuaai ||
naanak vin karamaa kiaa paieeaai poorab likhiaa kamai ||2||
pauRee ||
beh sakheeaa jas gaaveh gaavanahaareeaa ||
har naam salaahih nit har kau balihaareeaa ||
jinee sun ma(n)niaa har naau tinaa hau vaareeaa ||
gurmukheeaa har mel milaavanahaareeaa ||
hau bal jaavaa dhin raat gur dhekhanahaareeaa ||8||
salok mahalaa teejaa ||