Sri Guru Granth Sahib

ਅੰਗ ੬੪੬

ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
ਮਃ ੩ ॥
ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥
ਪਉੜੀ ॥
ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
ਸਲੋਕ ਮਃ ੩ ॥
ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥
ਮਃ ੩ ॥
ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥ ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥
ਪਉੜੀ ॥
ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥ ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥ ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਮਃ ੩ ॥
ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
ਪਉੜੀ ॥
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

Ang 646

vin naavai sabh bharamadhe nit jag toTaa saisaar ||
manmukh karam kamaavane haumai a(n)dh gubaar ||
gurmukh a(n)mrit peevanaa naanak sabadh veechaar ||1||
mahalaa teejaa ||
sahaje jaagai sahaje sovai ||
gurmukh anadhin usatat hovai ||
manmukh bharamai sahasaa hovai ||
a(n)tar chi(n)taa needh na sovai ||
giaanee jaageh saveh subhai ||
naanak naam ratiaa bal jaau ||2||
pauRee ||
se har naam dhiaaveh jo har ratiaa ||
har ik dhiaaveh ik iko har satiaa ||
har iko varatai ik iko utapatiaa ||
jo har naam dhiaaveh tin ddar saT ghatiaa ||
gurmatee dhevai aap gurmukh har japiaa ||9||
salok mahalaa teejaa ||
a(n)tar giaan na aaio jit kichh sojhee pai ||
vin ddiThaa kiaa saalaaheeaai a(n)dhaa a(n)dh kamai ||
naanak sabadh pachhaaneeaai naam vasai man aai ||1||
mahalaa teejaa ||
eikaa baanee ik gur iko sabadh veechaar ||
sachaa saudhaa haT sach ratanee bhare bha(n)ddaar ||
gur kirapaa te paieean je dhevai dhevanahaar ||
sachaa saudhaa laabh sadhaa khaTiaa naam apaar ||
vikh vich a(n)mrit pragaTiaa karam peeaavanahaar ||
naanak sach salaaheeaai dha(n)n savaaranahaar ||2||
pauRee ||
jinaa a(n)dhar kooR varatai sach na bhaaviee ||
je ko bolai sach kooRaa jal jaaviee ||
kooRiaaree rajai kooR jiau visaTaa kaag khaaviee ||
jis har hoi kirapaal so naam dhiaaviee ||
har gurmukh naam araadh kooR paap leh jaaviee ||10||
salok mahalaa teejaa ||
sekhaa chauchakiaa chauvaiaa eh man ikat ghar aan ||
ehaR tehaR chhadd too gur kaa sabadh pachhaan ||
satigur agai ddeh pau sabh kichh jaanai jaan ||
aasaa manasaa jalai too hoi rahu mihamaan ||
satigur kai bhaanai bhee chaleh taa dharageh paaveh maan ||
naanak j naam na chetanee tin dhig painan dhig khaan ||1||
mahalaa teejaa ||
har gun toT na aaviee keemat kahan na jai ||
naanak gurmukh har gun raveh gun meh rahai samai ||2||
pauRee ||
har cholee dheh savaaree kadd paidhee bhagat kar ||
har paaT lagaa adhikaiee bahu bahu bidh bhaat kar ||
koiee boojhai boojhanahaaraa a(n)tar bibek kar ||
so boojhai eh bibek jis bujhaae aap har ||
jan naanak kahai vichaaraa gurmukh har sat har ||11||