Sri Guru Granth Sahib

ਅੰਗ ੬੪੭

ਸਲੋਕੁ ਮਃ ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਃ ੩ ॥
ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥
ਪਉੜੀ ॥
ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਸਲੋਕੁ ਮਃ ੩ ॥
ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥ ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥ ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥ ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥ ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥ ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥
ਮਃ ੩ ॥
ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥ ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥ ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥ ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥ ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥
ਪਉੜੀ ॥
ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥ ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥ ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥ ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥ ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ ਬੁਲਾਵਣੀ ॥੧੩॥
ਸਲੋਕੁ ਮਃ ੩ ॥
ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥

Ang 647

salok mahalaa teejaa ||
parathai saakhee mahaa purakh boladhe saajhee sagal jahaanai ||
gurmukh hoi su bhau kare aapanaa aap pachhaanai ||
gur parasaadhee jeevat marai taa man hee te man maanai ||
jin kau man kee parateet naahee naanak se kiaa katheh giaanai ||1||
mahalaa teejaa ||
gurmukh chit na laio a(n)t dhukh pahutaa aai ||
a(n)dharahu baaharahu a(n)dhiaa(n) sudh na kaiee pai ||
pa(n)ddit tin kee barakatee sabh jagat khai jo rate har nai ||
jin gur kai sabadh salaahiaa har siau rahe samai ||
pa(n)ddit dhoojai bhai barakat na hoviee naa dhan palai pai ||
paR thake sa(n)tokh na aaio anadhin jalat vihai ||
kook pookaar na chukiee naa sa(n)saa vichahu jai ||
naanak naam vihooniaa muh kaalai uTh jai ||2||
pauRee ||
har sajan mel piaare mil pa(n)th dhasaiee ||
jo har dhase mit tis hau bal jaiee ||
gun saajhee tin siau karee har naam dhiaaiee ||
har sevee piaaraa nit sev har sukh paiee ||
balihaaree satigur tis jin sojhee paiee ||12||
salok mahalaa teejaa ||
pa(n)ddit mail na chukiee je vedh paRai jug chaar ||
trai gun maiaa mool hai vich haumai naam visaar ||
pa(n)ddit bhoole dhoojai laage maiaa kai vaapaar ||
a(n)tar tirasanaa bhukh hai moorakh bhukhiaa mue gavaar ||
satigur seviaai sukh paiaa sachai sabadh veechaar ||
a(n)dharahu tirasanaa bhukh giee sachai nai piaar ||
naanak naam rate sahaje raje jinaa har rakhiaa ur dhaar ||1||
mahalaa teejaa ||
manmukh har naam na seviaa dhukh lagaa bahutaa aai ||
a(n)tar agiaan a(n)dher hai sudh na kaiee pai ||
manahaTh sahaj na beejio bhukhaa k agai khai ||
naam nidhaan visaariaa dhoojai lagaa jai ||
naanak gurmukh mileh vaddiaaieeaa je aape mel milai ||2||
pauRee ||
har rasanaa har jas gaavai kharee suhaavanee ||
jo man tan mukh har bolai saa har bhaavanee ||
jo gurmukh chakhai saadh saa tirapataavanee ||
gun gaavai piaare nit gun gai gunee samajhaavanee ||
jis hovai aap dhiaal saa satiguroo guroo bulaavanee ||13||
salok mahalaa teejaa ||
hasatee sir jiau a(n)kas hai aharan jiau sir dhei ||
man tan aagai raakh kai uoobhee sev karei ||