Sri Guru Granth Sahib

ਅੰਗ ੬੪੯

ਮਃ ੩ ॥
ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਪਉੜੀ ॥
ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥
ਮਃ ੩ ॥
ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥ ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥
ਪਉੜੀ ॥
ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥ ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥
ਸਲੋਕੁ ਮਃ ੩ ॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥
ਮਃ ੩ ॥
ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥

Ang 649

mahalaa teejaa ||
sa(n)taa naal vair kamaavadhe dhusaTaa naal moh piaar ||
agai pichhai sukh nahee mar ja(n)meh vaaro vaar ||
tirasanaa kadhe na bujhiee dhubidhaa hoi khuaar ||
muh kaale tinaa ni(n)dhakaa tit sachai dharabaar ||
naanak naam vihooniaa naa uravaar na paar ||2||
pauRee ||
jo har naam dhiaaidhe se har har naam rate man maahee ||
jinaa man chit ik araadhiaa tinaa ikas bin dhoojaa ko naahee ||
seiee purakh har sevadhe jin dhur masatak lekh likhaahee ||
har ke gun nit gaavadhe har gun gai gunee samajhaahee ||
vaddiaaiee vaddee gurmukhaa gur poorai har naam samaahee ||17||
salok mahalaa teejaa ||
satigur kee sevaa gaakhaRee sir dheejai aap gavai ||
sabadh mareh fir naa mareh taa sevaa pavai sabh thai ||
paaras parasiaai paaras hovai sach rahai liv lai ||
jis poorab hovai likhiaa tis satigur milai prabh aai ||
naanak ganatai sevak naa milai jis bakhase so pavai thai ||1||
mahalaa teejaa ||
mahal kumahal na jaananee moorakh apanai suaai ||
sabadh cheeneh taa mahal laheh jotee jot samai ||
sadhaa sache kaa bhau man vasai taa sabhaa sojhee pai ||
satigur apanai ghar varatadhaa aape le milai ||
naanak satigur miliaai sabh pooree piee jis no kirapaa kare rajai ||2||
pauRee ||
dha(n)n dhan bhaag tinaa bhagat janaa jo har naamaa har mukh kahatiaa ||
dhan dhan bhaag tinaa sa(n)t janaa jo har jas sravanee sunatiaa ||
dhan dhan bhaag tinaa saadh janaa har keeratan gai gunee jan banatiaa ||
dhan dhan bhaag tinaa gurmukhaa jo gursikh lai man jinatiaa ||
sabh dhoo vadde bhaag gursikhaa ke jo gur charanee sikh paRatiaa ||18||
salok mahalaa teejaa ||
braham bi(n)dhai tis dhaa brahamat rahai ek sabadh liv lai ||
nav nidhee aThaareh sidhee pichhai lageeaa fireh jo har hiradhai sadhaa vasai ||
bin satigur naau na paieeaai bujhahu kar veechaar ||
naanak poorai bhaag satigur milai sukh paae jug chaar ||1||
mahalaa teejaa ||
kiaa gabharoo kiaa biradh hai manmukh tirasanaa bhukh na jai ||
gurmukh sabadhe ratiaa seetal hoe aap gavai ||
a(n)dhar tirapat sa(n)tokhiaa fir bhukh na lagai aai ||