Sri Guru Granth Sahib

ਅੰਗ ੬੫੦

ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥
ਪਉੜੀ ॥
ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥
ਸਲੋਕੁ ਮਃ ੩ ॥
ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥ ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥
ਮਃ ੩ ॥
ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥ ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥
ਪਉੜੀ ॥
ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥ ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥ ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥
ਮਃ ੩ ॥
ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥
ਪਉੜੀ ॥
ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

Ang 650

naanak j gurmukh kareh so paravaan hai jo naam rahe liv lai ||2||
pauRee ||
hau balihaaree ti(n)n ka(n)au jo gurmukh sikhaa ||
jo har naam dhiaaidhe tin dharasan pikhaa ||
sun keeratan har gun ravaa har jas man likhaa ||
har naam salaahee ra(n)g siau sabh kilavikh kirakhaa ||
dhan dha(n)n suhaavaa so sareer thaan hai jithai meraa gur dhare vikhaa ||19||
salok mahalaa teejaa ||
gur bin giaan na hoviee naa sukh vasai man aai ||
naanak naam vihoone manmukhee jaasan janam gavai ||1||
mahalaa teejaa ||
sidh saadhik naavai no sabh khojadhe thak rahe liv lai ||
bin satigur kinai na paio gurmukh milai milai ||
bin naavai painan khaan sabh baadh hai dhig sidhee dhig karamaat ||
saa sidh saa karamaat hai achi(n)t kare jis dhaat ||
naanak gurmukh har naam man vasai ehaa sidh ehaa karamaat ||2||
pauRee ||
ham ddaaddee har prabh khasam ke nit gaaveh har gun chha(n)taa ||
har keeratan kareh har jas suneh tis kavalaa ka(n)taa ||
har dhaataa sabh jagat bhikhaareeaa ma(n)gat jan ja(n)taa ||
har dhevahu dhaan dhiaal hoi vich paathar kiram ja(n)taa ||
jan naanak naam dhiaaiaa gurmukh dhanava(n)taa ||20||
salok mahalaa teejaa ||
paRanaa guRanaa sa(n)saar kee kaar hai a(n)dhar tirasanaa vikaar ||
haumai vich sabh paR thake dhoojai bhai khuaar ||
so paRiaa so pa(n)ddit beenaa gur sabadh kare veechaar ||
a(n)dhar khojai tat lahai paae mokh dhuaar ||
gun nidhaan har paiaa sahaj kare veechaar ||
dha(n)n vaapaaree naanakaa jis gurmukh naam adhaar ||1||
mahalaa teejaa ||
vin man maare koi na sijhiee vekhahu ko liv lai ||
bhekhadhaaree teerathee bhav thake naa eh man maariaa jai ||
gurmukh eh man jeevat marai sach rahai liv lai ||
naanak is man kee mal iau utarai haumai sabadh jalai ||2||
pauRee ||
har har sa(n)t milahu mere bhaiee har naam dhiraRaavahu ik kinakaa ||
har har seegaar banaavahu har jan har kaapaR pahirahu khim kaa ||
aaisaa seegaar mere prabh bhaavai har laagai piaaraa piram kaa ||
har har naam bolahu dhin raatee sabh kilabikh kaaTai ik palakaa ||
har har dhiaal hovai jis upar so gurmukh har jap jinakaa ||21||