Sri Guru Granth Sahib

ਅੰਗ ੬੫੧

ਸਲੋਕੁ ਮਃ ੩ ॥
ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥
ਮਃ ੩ ॥
ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥
ਪਉੜੀ ॥
ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
ਸਲੋਕੁ ਮਃ ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
ਮਃ ੩ ॥
ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
ਪਉੜੀ ॥
ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥
ਸਲੋਕੁ ਮਃ ੩ ॥
ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
ਮਃ ੩ ॥
ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥

Ang 651

salok mahalaa teejaa ||
janam janam kee is man kau mal laagee kaalaa hoaa siaahu ||
kha(n)nalee dhotee ujalee na hoviee je sau dhovan paahu ||
gur parasaadhee jeevat marai ulaTee hovai mat badhalaahu ||
naanak mail na lagiee naa fir jonee paahu ||1||
mahalaa teejaa ||
chahu jugee kal kaalee kaa(n)ddee ik utam padhavee is jug maeh ||
gurmukh har keerat fal paieeaai jin kau har likh paeh ||
naanak gur parasaadhee anadhin bhagat har uchareh har bhagatee maeh samaeh ||2||
pauRee ||
har har mel saadh jan sa(n)gat mukh bolee har har bhalee baan ||
har gun gaavaa har nit chavaa gurmatee har ra(n)g sadhaa maan ||
har jap jap aaukhadh khaadhiaa sabh rog gavaate dhukhaa ghaan ||
jinaa saas giraas na visarai se har jan poore sahee jaan ||
jo gurmukh har aaraadhadhe tin chookee jam kee jagat kaan ||22||
salok mahalaa teejaa ||
re jan uthaarai dhabioh sutiaa giee vihai ||
satigur kaa sabadh sun na jaagio a(n)tar na upajio chaau ||
sareer jalau gun baaharaa jo gur kaar na kamai ||
jagat jala(n)dhaa ddiTh mai haumai dhoojai bhai ||
naanak gur saranaiee ubare sach man sabadh dhiaai ||1||
mahalaa teejaa ||
sabadh rate haumai giee sobhaava(n)tee naar ||
pir kai bhaanai sadhaa chalai taa baniaa seegaar ||
sej suhaavee sadhaa pir raavai har var paiaa naar ||
naa har marai na kadhe dhukh laagai sadhaa suhaagan naar ||
naanak har prabh mel liee gur kai het piaar ||2||
pauRee ||
jinaa gur gopiaa aapanaa te nar buriaaree ||
har jeeau tin kaa dharasan naa karahu paapisaT hatiaaree ||
oh ghar ghar fireh kusudh man jiau dharakaT naaree ||
vaddabhaagee sa(n)gat mile gurmukh savaaree ||
har melahu satigur dhiaa kar gur kau balihaaree ||23||
salok mahalaa teejaa ||
gur sevaa te sukh uoopajai fir dhukh na lagai aai ||
ja(n)man maranaa miT giaa kaalai kaa kichh na basai ||
har setee man rav rahiaa sache rahiaa samai ||
naanak hau balihaaree ti(n)n kau jo chalan satigur bhai ||1||
mahalaa teejaa ||
bin sabadhai sudh na hoviee je anek karai seegaar ||