ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਸਲੋਕੁ ਮਃ ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
ਮਃ ੪ ॥
ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥
ਪਉੜੀ ॥
ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
ਸਲੋਕ ਮਃ ੧ ॥
ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥
ਮਃ ੨ ॥
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥
ਪਉੜੀ ॥
ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥ ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥
ਸਲੋਕੁ ਮਃ ੩ ॥
ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥
ਮਃ ੩ ॥
ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
ਪਉੜੀ ॥
ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥
naanak bhe puneet har teerath naiaa ||26||
salok mahalaa chauthhaa ||
gurmukh a(n)tar saa(n)t hai man tan naam samai ||
naamo chitavai naam paRai naam rahai liv lai ||
naam padhaarath paiaa chi(n)taa giee bilai ||
satigur miliaai naam uoopajai tisanaa bhukh sabh jai ||
naanak naame ratiaa naamo palai pai ||1||
mahalaa chauthhaa ||
satigur purakh j maariaa bhram bhramiaa ghar chhodd giaa ||
os pichhai vajai fakaRee muh kaalaa aagai bhiaa ||
os aral baral muhahu nikalai nit jhagoo suTadhaa muaa ||
kiaa hovai kisai hee dhai keetai jaa(n) dhur kirat os dhaa eho jehaa piaa ||
jithai oh jai tithai oh jhooThaa kooR bole kisai na bhaavai ||
vekhahu bhaiee vaddiaaiee har sa(n)tahu suaamee apune kee jaisaa koiee karai taisaa koiee paavai ||
eh braham beechaar hovai dhar saachai ago dhe jan naanak aakh sunaavai ||2||
pauRee ||
gur sachai badhaa theh rakhavaale gur dhite ||
pooran hoiee aas gur charanee man rate ||
gur kirapaal bea(n)t avagun sabh hate ||
gur apanee kirapaa dhaar apane kar lite ||
naanak sadh balihaar jis gur ke gun ite ||27||
salok mahalaa pehilaa ||
taa kee rajai lekhiaa pai ab kiaa keejai paa(n)dde ||
hukam hoaa haasal tadhe hoi nibaRiaa ha(n)ddeh jeea kamaa(n)dhe ||1||
mahalaa doojaa ||
nak nath khasam hath kirat dhake dhe ||
jahaa dhaane tahaa(n) khaane naanakaa sach he ||2||
pauRee ||
sabhe galaa aap thaaT bahaaleeon ||
aape rachan rachai aape hee ghaalion ||
aape ja(n)t upai aap pratipaalion ||
dhaas rakhe ka(n)Th lai nadhar nihaalion ||
naanak bhagataa sadhaa ana(n)dh bhaau dhoojaa jaalion ||28||
salok mahalaa teejaa ||
e man har jee dhiaai too ik man ik chit bhai ||
har keeaa sadhaa sadhaa vaddiaaieeaa dhei na pachhotai ||
hau har kai sadh balihaaranai jit seviaai sukh pai ||
naanak gurmukh mil rahai haumai sabadh jalai ||1||
mahalaa teejaa ||
aape sevaa laian aape bakhas karei ||
sabhanaa kaa maa piau aap hai aape saar karei ||
naanak naam dhiaain tin nij ghar vaas hai jug jug sobhaa hoi ||2||
pauRee ||
too karan kaaran samarath heh karate mai tujh bin avar na koiee ||