ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥
ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥
ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥
ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥
ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥
ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥
ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥
ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥
ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥
ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥
ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥
ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥
tudh aape sisaT sirajeeaa aape fun goiee ||
sabh iko sabadh varatadhaa jo kare su hoiee ||
vaddiaaiee gurmukh dhei prabh har paavai soiee ||
gurmukh naanak aaraadhiaa sabh aakhahu dha(n)n dha(n)n dha(n)n gur soiee ||29||1|| sudhu
raag soraTh baanee bhagat kabeer jee kee ghar pehilaa
ikOankaar satigur prasaadh ||
but pooj pooj hi(n)dhoo mooe turak mooe sir naiee ||
oi le jaare oi le gaadde teree gat dhuhoo na paiee ||1||
man re sa(n)saar a(n)dh gaheraa ||
chahu dhis pasario hai jam jevaraa ||1|| rahaau ||
kabit paRe paR kabitaa mooe kapaR kedhaarai jaiee ||
jaTaa dhaar dhaar jogee mooe teree gat ineh na paiee ||2||
dharab sa(n)ch sa(n)ch raaje mooe gadd le ka(n)chan bhaaree ||
bedh paRe paR pa(n)ddit mooe roop dhekh dhekh naaree ||3||
raam naam bin sabhai bigoote dhekhahu nirakh sareeraa ||
har ke naam bin kin gat paiee keh upadhes kabeeraa ||4||1||
jab jareeaai tab hoi bhasam tan rahai kiram dhal khaiee ||
kaachee gaagar neer parat hai iaa tan kee ihai baddaiee ||1||
kaahe bhieeaa firatau fooliaa fooliaa ||
jab dhas maas uradh mukh rahataa so dhin kaise bhooliaa ||1|| rahaau ||
jiau madh maakhee tiau saThor ras jor jor dhan keeaa ||
maratee baar leh leh kareeaai bhoot rahan kiau dheeaa ||2||
dhehuree lau baree naar sa(n)g bhiee aagai sajan suhelaa ||
maraghaT lau sabh log kuTa(n)b bhio aagai ha(n)s akelaa ||3||
kahat kabeer sunahu re praanee pare kaal gras kooaa ||
jhooThee maiaa aap ba(n)dhaiaa jiau nalanee bhram sooaa ||4||2||
bedh puraan sabhai mat sun kai karee karam kee aasaa ||
kaal grasat sabh log siaane uTh pa(n)ddit pai chale niraasaa ||1||
man re sario na ekai kaajaa ||
bhajio na raghupat raajaa ||1|| rahaau ||
ban kha(n)dd jai jog tap keeno ka(n)dh mool chun khaiaa ||
naadhee bedhee sabadhee monee jam ke paTai likhaiaa ||2||
bhagat naaradhee ridhai na aaiee kaachh koochh tan dheenaa ||
raag raaganee ddi(n)bh hoi baiThaa un har peh kiaa leenaa ||3||
pario kaal sabhai jag uoopar maeh likhe bhram giaanee ||