Sri Guru Granth Sahib

ਅੰਗ ੬੫੮

ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥
ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥
ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥
ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥
ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥
ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥
ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥
ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥
ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥

Ang 658

raaj bhuia(n)g prasa(n)g jaise heh ab kachh maram janaiaa ||
anik kaTak jaise bhool pare ab kahate kahan na aaiaa ||3||
sarabe ek anekai suaamee sabh ghaT bhuogavai soiee ||
keh ravidhaas haath pai nerai sahaje hoi su hoiee ||4||1||
jau ham baa(n)dhe moh faas ham prem badhan tum baadhe ||
apane chhooTan ko jatan karahu ham chhooTe tum aaraadhe ||1||
maadhave jaanat hahu jaisee taisee ||
ab kahaa karahuge aaisee ||1|| rahaau ||
meen pakar faa(n)kio ar kaaTio raa(n)dh keeo bahu baanee ||
kha(n)dd kha(n)dd kar bhojan keeno tuoo na bisario paanee ||2||
aapan baapai naahee kisee ko bhaavan ko har raajaa ||
moh paTal sabh jagat biaapio bhagat nahee sa(n)taapaa ||3||
keh ravidhaas bhagat ik baaddee ab ieh kaa siau kaheeaai ||
jaa kaaran ham tum aaraadhe so dhukh ajahoo saheeaai ||4||2||
dhulabh janam pu(n)n fal paio birathaa jaat abibekai ||
raaje i(n)dhr samasar gireh aasan bin har bhagat kahahu keh lekhai ||1||
n beechaario raajaa raam ko ras ||
jeh ras an ras beesar jaahee ||1|| rahaau ||
jaan ajaan bhe ham baavar soch asoch dhivas jaahee ||
ei(n)dhree sabal nibal bibek budh paramaarath paraves nahee ||2||
kaheeat aan achareeat an kachh samajh na parai apar maiaa ||
keh ravidhaas udhaas dhaas mat parahar kop karahu jeea dhiaa ||3||3||
sukh saagar suratar chi(n)taaman kaamadhen bas jaa ke ||
chaar padhaarath asaT dhasaa sidh nav nidh kar tal taa ke ||1||
har har har na japeh rasanaa ||
avar sabh tiaag bachan rachanaa ||1|| rahaau ||
naanaa khiaan puraan bedh bidh chautees akhar maa(n)hee ||
biaas bichaar kahio paramaarath raam naam sar naahee ||2||
sahaj samaadh upaadh rahat fun baddai bhaag liv laagee ||
keh ravidhaas pragaas ridhai dhar janam maran bhai bhaagee ||3||4||
jau tum girivar tau ham moraa ||
jau tum cha(n)dh tau ham bhe hai chakoraa ||1||
maadhave tum na torahu tau ham nahee toreh ||
tum siau tor kavan siau joreh ||1|| rahaau ||
jau tum dheevaraa tau ham baatee ||
jau tum teerath tau ham jaatee ||2||