ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥
ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥
ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨਾੜੀਂ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥
ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥
ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥
ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥
ਊਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥੪॥
ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥
ਚਮਰਟਾ ਗਾਂਠਿ ਨ ਜਨਈ ॥ ਲੋਗੁ ਗਠਾਵੈ ਪਨਹੀ ॥੧॥ ਰਹਾਉ ॥
ਆਰ ਨਹੀ ਜਿਹ ਤੋਪਉ ॥ ਨਹੀ ਰਾਂਬੀ ਠਾਉ ਰੋਪਉ ॥੧॥
ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥ ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥
ਰਵਿਦਾਸੁ ਜਪੈ ਰਾਮ ਨਾਮਾ ॥ ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥
ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥
ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
saachee preet ham tum siau joree ||
tum siau jor avar sa(n)g toree ||3||
jeh jeh jaau tahaa teree sevaa ||
tum so Thaakur aaur na dhevaa ||4||
tumare bhajan kaTeh jam faa(n)saa ||
bhagat het gaavai ravidhaasaa ||5||5||
jal kee bheet pavan kaa tha(n)bhaa rakat bu(n)dh kaa gaaraa ||
haadd maas naaRa(n)ee ko pi(n)jar pa(n)khee basai bichaaraa ||1||
praanee kiaa meraa kiaa teraa ||
jaise taravar pa(n)kh baseraa ||1|| rahaau ||
raakhahu ka(n)dh usaarahu neevaa(n) ||
saadde teen haath teree seevaa(n) ||2||
ba(n)ke baal paag sir dderee ||
eih tan hoigo bhasam kee dderee ||3||
uooche ma(n)dhar su(n)dhar naaree ||
raam naam bin baajee haaree ||4||
meree jaat kameenee paa(n)t kameenee ochhaa janam hamaaraa ||
tum saranaagat raajaa raam cha(n)dh keh ravidhaas chamaaraa ||5||6||
chamaraTaa gaa(n)Th na janiee ||
log gaThaavai panahee ||1|| rahaau ||
aar nahee jeh topau ||
nahee raa(n)bee Thaau ropau ||1||
log ga(n)Th ga(n)Th kharaa bigoochaa ||
hau bin gaa(n)The jai pahoochaa ||2||
ravidhaas japai raam naamaa ||
moh jam siau naahee kaamaa ||3||7||
raag soraTh baanee bhagat bheekhan kee
ikOankaar satigur prasaadh ||
nainahu neer bahai tan kheenaa bhe kes dhudh vaanee ||
roodhaa ka(n)Th sabadh nahee ucharai ab kiaa kareh paraanee ||1||
raam rai hoh baidh banavaaree ||
apane sa(n)teh leh ubaaree ||1|| rahaau ||
maathe peer sareer jalan hai karak kareje maahee ||
aaisee bedhan upaj kharee bhiee vaa kaa aaukhadh naahee ||2||
har kaa naam a(n)mirat jal niramal ih aaukhadh jag saaraa ||
gur parasaadh kahai jan bheekhan paavau mokh dhuaaraa ||3||1||
aaisaa naam ratan niramolak pu(n)n padhaarath paiaa ||
anik jatan kar hiradhai raakhiaa ratan na chhapai chhapaiaa ||1||
har gun kahate kahan na jaiee ||
jaise goo(n)ge kee miThiaaiee ||1|| rahaau ||
rasanaa ramat sunat sukh sravanaa chit chete sukh hoiee ||
kahu bheekhan dhui nain sa(n)tokhe jeh dhekhaa(n) teh soiee ||2||2||