Sri Guru Granth Sahib

ਅੰਗ ੬੬੦

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥
ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥
ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਧਨਾਸਰੀ ਮਹਲਾ ੧ ॥
ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥
ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥
ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥
ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥
ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥

Ang 660

dhanaasaree mahalaa pehilaa ghar pehilaa chaupadhe
ikOankaar sat naam karataa purakh nirabhau niravair akaal moorat ajoonee saibha(n) gur prasaadh ||
jeeau ddarat hai aapanaa kai siau karee pukaar ||
dhookh visaaran seviaa sadhaa sadhaa dhaataar ||1||
saahib meraa neet navaa sadhaa sadhaa dhaataar ||1|| rahaau ||
anadhin saahib seveeaai a(n)t chhaddaae soi ||
sun sun meree kaamanee paar utaaraa hoi ||2||
dhiaal terai naam taraa ||
sadh kurabaanai jaau ||1|| rahaau ||
saraba(n) saachaa ek hai dhoojaa naahee koi ||
taa kee sevaa so kare jaa kau nadhar kare ||3||
tudh baajh piaare kev rahaa ||
saa vaddiaaiee dheh jit naam tere laag rahaa(n) ||
dhoojaa naahee koi jis aagai piaare jai kahaa ||1|| rahaau ||
sevee saahib aapanaa avar na jaacha(n)au koi ||
naanak taa kaa dhaas hai bi(n)dh bi(n)dh chukh chukh hoi ||4||
saahib tere naam viTahu bi(n)dh bi(n)dh chukh chukh hoi ||1|| rahaau ||4||1||
dhanaasaree mahalaa pehilaa ||
ham aadhamee haa(n) ik dhamee muhalat muhat na jaanaa ||
naanak binavai tisai sarevahu jaa ke jeea paraanaa ||1||
a(n)dhe jeevanaa veechaar dhekh kete ke dhinaa ||1|| rahaau ||
saas maas sabh jeeau tumaaraa too mai kharaa piaaraa ||
naanak sair ev kahat hai sache paravadhagaaraa ||2||
je too kisai na dhehee mere saahibaa kiaa ko kaddai gahanaa ||
naanak binavai so kichh paieeaai purab likhe kaa lahanaa ||3||
naam khasam kaa chit na keeaa kapaTee kapaT kamaanaa ||
jam dhuaar jaa pakaR chalaiaa taa chaladhaa pachhutaanaa ||4||