ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥
ਧਨਾਸਰੀ ਮਹਲਾ ੧ ਘਰੁ ਦੂਜਾ
ੴ ਸਤਿਗੁਰ ਪ੍ਰਸਾਦਿ ॥
ਕਿਉ ਸਿਮਰੀ ਸਿਵਰਿਆ ਨਹੀ ਜਾਇ ॥ ਤਪੈ ਹਿਆਉ ਜੀਅੜਾ ਬਿਲਲਾਇ ॥ ਸਿਰਜਿ ਸਵਾਰੇ ਸਾਚਾ ਸੋਇ ॥ ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥
ਹਿਕਮਤਿ ਹੁਕਮਿ ਨ ਪਾਇਆ ਜਾਇ ॥ ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥
ਵਖਰੁ ਨਾਮੁ ਦੇਖਣ ਕੋਈ ਜਾਇ ॥ ਨਾ ਕੋ ਚਾਖੈ ਨਾ ਕੋ ਖਾਇ ॥ ਲੋਕਿ ਪਤੀਣੈ ਨਾ ਪਤਿ ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥੨॥
ਜਹ ਦੇਖਾ ਤਹ ਰਹਿਆ ਸਮਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੇ ਕੋ ਕਰੇ ਕੀਤੈ ਕਿਆ ਹੋਇ ॥ ਜਿਸ ਨੋ ਬਖਸੇ ਸਾਚਾ ਸੋਇ ॥੩॥
ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥ ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ ਜੈਸੀ ਨਦਰਿ ਕਰੇ ਤੈਸਾ ਹੋਇ ॥ ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥
ਧਨਾਸਰੀ ਮਹਲਾ ੧ ॥
ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥
ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥
ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥
ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥
ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥
ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥
ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥
ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥
jab lag dhuneeaa raheeaai naanak kichh suneeaai kichh kaheeaai ||
bhaal rahe ham rahan na paiaa jeevatiaa mar raheeaai ||5||2||
dhanaasaree mahalaa pehilaa ghar dhoojaa
ikOankaar satigur prasaadh ||
kiau simaree sivariaa nahee jai ||
tapai hiaau jeeaRaa bilalai ||
siraj savaare saachaa soi ||
tis visariaai cha(n)gaa kiau hoi ||1||
hikamat hukam na paiaa jai ||
kiau kar saach milau meree mai ||1|| rahaau ||
vakhar naam dhekhan koiee jai ||
naa ko chaakhai naa ko khai ||
lok pateenai naa pat hoi ||
taa pat rahai raakhai jaa soi ||2||
jeh dhekhaa teh rahiaa samai ||
tudh bin dhoojee naahee jai ||
je ko kare keetai kiaa hoi ||
jis no bakhase saachaa soi ||3||
hun uTh chalanaa muhat k taal ||
kiaa muh dhesaa gun nahee naal ||
jaisee nadhar kare taisaa hoi ||
vin nadharee naanak nahee koi ||4||1||3||
dhanaasaree mahalaa pehilaa ||
nadhar kare taa simariaa jai ||
aatamaa dhravai rahai liv lai ||
aatamaa paraatamaa eko karai ||
a(n)tar kee dhubidhaa a(n)tar marai ||1||
gur parasaadhee paiaa jai ||
har siau chit laagai fir kaal na khai ||1|| rahaau ||
sach simariaai hovai paragaas ||
taa te bikhiaa meh rahai udhaas ||
satigur kee aaisee vaddiaaiee ||
putr kalatr viche gat paiee ||2||
aaisee sevak sevaa karai ||
jis kaa jeeau tis aagai dharai ||
saahib bhaavai so paravaan ||
so sevak dharageh paavai maan ||3||
satigur kee moorat hiradhai vasaae ||
jo ichhai soiee fal paae ||
saachaa saahib kirapaa karai ||
so sevak jam te kaisaa ddarai ||4||
bhanat naanak kare veechaar ||
saachee baanee siau dhare piaar ||
taa ko paavai mokh dhuaar ||
jap tap sabh ih sabadh hai saar ||5||2||4||
dhanaasaree mahalaa pehilaa ||
jeeau tapat hai baaro baar ||
tap tap khapai bahut bekaar ||
jai tan baanee visar jai ||
jiau pakaa rogee vilalai ||1||
bahutaa bolan jhakhan hoi ||
vin bole jaanai sabh soi ||1|| rahaau ||
jin kan keete akhee naak ||
jin jihavaa dhitee bole taat ||