Sri Guru Granth Sahib

ਅੰਗ ੬੬੪

ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
ਧਨਾਸਰੀ ਮਹਲਾ ੩ ॥
ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥
ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥
ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥
ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥
ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥
ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥
ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥
ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥
ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥
ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਧਨਾਸਰੀ ਮਹਲਾ ੩ ਤੀਜਾ ॥
ਜਗੁ ਮੈਲਾ ਮੈਲੋ ਹੋਇ ਜਾਇ ॥ ਆਵੈ ਜਾਇ ਦੂਜੈ ਲੋਭਾਇ ॥ ਦੂਜੈ ਭਾਇ ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥
ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥
ਗੁਰਮੁਖਿ ਉਬਰੇ ਹਰਿ ਸਰਣਾਈ ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ ਵਡਿਆਈ ਪਾਏ ॥ ਸਾਚਿ ਰਤੇ ਸੁਖ ਸਹਜਿ ਸਮਾਏ ॥੨॥
ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ ਆਪੁ ਪਛਾਣੁ ॥ ਸਾਚੀ ਰਾਸਿ ਸਾਚਾ ਵਾਪਾਰੁ ॥ ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥
ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥ ਊਤਮ ਬਾਣੀ ਸਬਦੁ ਸੁਣਾਏ ॥

Ang 664

naanak naam milai man maaniaa ||4||1||
dhanaasaree mahalaa teejaa ||
har naam dhan niramal at apaaraa ||
gur kai sabadh bhare bha(n)ddaaraa ||
naam dhan bin hor sabh bikh jaan ||
maiaa moh jalai abhimaan ||1||
gurmukh har ras chaakhai koi ||
tis sadhaa ana(n)dh hovai dhin raatee poorai bhaag paraapat hoi || rahaau ||
sabadh dheepak varatai tih loi ||
jo chaakhai so niramal hoi ||
niramal naam haumai mal dhoi ||
saachee bhagat sadhaa sukh hoi ||2||
jin har ras chaakhiaa so har jan log ||
tis sadhaa harakh naahee kadhe sog ||
aap mukat avaraa mukat karaavai ||
har naam japai har te sukh paavai ||3||
bin satigur sabh muiee bilalai ||
anadhin dhaajheh saat na pai ||
satigur milai sabh tirasan bujhaae ||
naanak naam saa(n)t sukh paae ||4||2||
dhanaasaree mahalaa teejaa ||
sadhaa dhan a(n)tar naam samaale ||
jeea ja(n)t jineh pratipaale ||
mukat padhaarath tin kau paae ||
har kai naam rate liv laae ||1||
gur sevaa te har naam dhan paavai ||
a(n)tar paragaas har naam dhiaavai || rahaau ||
eih har ra(n)g gooRaa dhan pir hoi ||
saa(n)t seegaar raave prabh soi ||
haumai vich prabh koi na paae ||
moolahu bhulaa janam gavaae ||2||
gur te saat sahaj sukh baanee ||
sevaa saachee naam samaanee ||
sabadh milai preetam sadhaa dhiaae ||
saach naam vaddiaaiee paae ||3||
aape karataa jug jug soi ||
nadhar kare melaavaa hoi ||
gurbaanee te har ma(n)n vasaae ||
naanak saach rate prabh aap milaae ||4||3||
dhanaasaree mahalaa teejaa teejaa ||
jag mailaa mailo hoi jai ||
aavai jai dhoojai lobhai ||
dhoojai bhai sabh paraj vigoiee ||
manmukh choTaa khai apunee pat khoiee ||1||
gur sevaa te jan niramal hoi ||
a(n)tar naam vasai pat uootam hoi || rahaau ||
gurmukh ubare har saranaiee ||
raam naam raate bhagat dhiraRaiee ||
bhagat kare jan vaddiaaiee paae ||
saach rate sukh sahaj samaae ||2||
saache kaa gaahak viralaa ko jaan ||
gur kai sabadh aap pachhaan ||
saachee raas saachaa vaapaar ||
so dha(n)n purakh jis naam piaar ||3||
tin prabh saachai ik sach laae ||
uootam baanee sabadh sunaae ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us