Sri Guru Granth Sahib

ਅੰਗ ੬੬੫

ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥
ਧਨਾਸਰੀ ਮਹਲਾ ੩ ॥
ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥
ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥
ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥
ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥
ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥
ਧਨਾਸਰੀ ਮਹਲਾ ੩ ॥
ਮਨੁ ਮਰੈ ਧਾਤੁ ਮਰਿ ਜਾਇ ॥ ਬਿਨੁ ਮਨ ਮੂਏ ਕੈਸੇ ਹਰਿ ਪਾਇ ॥ ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
ਜਿਸ ਨੋ ਬਖਸੇ ਹਰਿ ਦੇ ਵਡਿਆਈ ॥ ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥
ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
ਮਨੁ ਅਸਾਧੁ ਸਾਧੈ ਜਨੁ ਕੋਈ ॥ ਅਚਰੁ ਚਰੈ ਤਾ ਨਿਰਮਲੁ ਹੋਈ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੈ ਵਿਕਾਰ ॥੩॥
ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਪ੍ਰਭੁ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥
ਧਨਾਸਰੀ ਮਹਲਾ ੩ ॥
ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥
ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥
ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥
ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥
ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥

Ang 665

prabh saache kee saachee kaar ||
naanak naam savaaranahaar ||4||4||
dhanaasaree mahalaa teejaa ||
jo har seveh tin bal jaau ||
tin hiradhai saach sachaa mukh naau ||
saacho saach samaalih dhukh jai ||
saachai sabadh vasai man aai ||1||
gurbaanee sun mail gavaae ||
sahaje har naam ma(n)n vasaae ||1|| rahaau ||
kooR kusat tirasanaa agan bujhaae ||
a(n)tar saa(n)t sahaj sukh paae ||
gur kai bhaanai chalai taa aap jai ||
saach mahal paae har gun gai ||2||
n sabadh boojhai na jaanai baanee ||
manmukh a(n)dhe dhukh vihaanee ||
satigur bheTe taa sukh paae ||
haumai vichahu Thaak rahaae ||3||
kis no kaheeaai dhaataa ik soi ||
kirapaa kare sabadh milaavaa hoi ||
mil preetam saache gun gaavaa ||
naanak saache saachaa bhaavaa ||4||5||
dhanaasaree mahalaa teejaa ||
man marai dhaat mar jai ||
bin man mooe kaise har pai ||
eih man marai dhaaroo jaanai koi ||
man sabadh marai boojhai jan soi ||1||
jis no bakhase har dhe vaddiaaiee ||
gur parasaadh vasai man aaiee || rahaau ||
gurmukh karanee kaar kamaavai ||
taa is man kee sojhee paavai ||
man mai mat maigal mikadhaaraa ||
gur a(n)kas maar jeevaalanahaaraa ||2||
man asaadh saadhai jan koiee ||
achar charai taa niramal hoiee ||
gurmukh ih man liaa savaar ||
haumai vichahu tajai vikaar ||3||
jo dhur rakhian mel milai ||
kadhe na vichhuReh sabadh samai ||
aapanee kalaa aape prabh jaanai ||
naanak gurmukh naam pachhaanai ||4||6||
dhanaasaree mahalaa teejaa ||
kaachaa dhan sa(n)cheh moorakh gaavaar ||
manmukh bhoole a(n)dh gaavaar ||
bikhiaa kai dhan sadhaa dhukh hoi ||
naa saath jai na paraapat hoi ||1||
saachaa dhan gurmatee paae ||
kaachaa dhan fun aavai jaae || rahaau ||
manmukh bhoole sabh mareh gavaar ||
bhavajal ddoobe na uravaar na paar ||
satigur bheTe poorai bhaag ||
saach rate ahinis bairaag ||2||
chahu jug meh a(n)mrit saachee baanee ||
poorai bhaag har naam samaanee ||
sidh saadhik taraseh sabh loi ||
poorai bhaag paraapat hoi ||3||
sabh kichh saachaa saachaa hai soi ||
uootam braham pachhaanai koi ||
sach saachaa sach aap dhiraRaae ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us