ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥
ਧਨਾਸਰੀ ਮਹਲਾ ੩ ॥
ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥
ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥
ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥
ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥
ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥
ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥
ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥
naanak aape vekhai aape sach laae ||4||7||
dhanaasaree mahalaa teejaa ||
naavai kee keemat mit kahee na jai ||
se jan dha(n)n jin ik naam liv lai ||
gurmat saachee saachaa veechaar ||
aape bakhase dhe veechaar ||1||
har naam acharaj prabh aap sunaae ||
kalee kaal vich gurmukh paae ||1|| rahaau ||
ham moorakh moorakh man maeh ||
haumai vich sabh kaar kamaeh ||
gur parasaadhee ha(n)aumai jai ||
aape bakhase le milai ||2||
bikhiaa kaa dhan bahut abhimaan ||
aha(n)kaar ddoobai na paavai maan ||
aap chhodd sadhaa sukh hoiee ||
gurmat saalaahee sach soiee ||3||
aape saaje karataa soi ||
tis bin dhoojaa avar na koi ||
jis sach laae soiee laagai ||
naanak naam sadhaa sukh aagai ||4||8||
raag dhanaasiree mahalaa teejaa ghar chauthhaa
ikOankaar satigur prasaadh ||
ham bheekhak bhekhaaree tere too nij pat hai dhaataa ||
hoh dhaiaal naam dheh ma(n)gat jan ka(n)au sadhaa rahau ra(n)g raataa ||1||
ha(n)au balihaarai jaau saache tere naam viTahu ||
karan kaaran sabhanaa kaa eko avar na dhoojaa koiee ||1|| rahaau ||
bahute fer pe kirapan kau ab kichh kirapaa keejai ||
hoh dhiaal dharasan dheh apunaa aaisee bakhas kareejai ||2||
bhanat naanak bharam paT khool(h)e gur parasaadhee jaaniaa ||
saachee liv laagee hai bheetar satigur siau man maaniaa ||3||1||9||
dhanaasaree mahalaa chauthhaa ghar pehilaa chaupadhe
ikOankaar satigur prasaadh ||
jo har seveh sa(n)t bhagat tin ke sabh paap nivaaree ||
ham uoopar kirapaa kar suaamee rakh sa(n)gat tum ju piaaree ||1||
har gun keh na sakau banavaaree ||
ham paapee paathar neer ddubat kar kirapaa paakhan ham taaree || rahaau ||
janam janam ke laage bikh morachaa lag sa(n)gat saadh savaaree ||
jiau ka(n)chan baisa(n)tar taio mal kaaTee kaTit utaaree ||2||
har har japan japau dhin raatee jap har har har ur dhaaree ||
har har har aaukhadh jag pooraa jap har har haumai maaree ||3||