ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥
ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥
ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥
ਧਨਾਸਰੀ ਮਃ ੫ ॥
ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥
ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥
ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥
ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥
ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥
ਧਨਾਸਰੀ ਮਃ ੫ ॥
ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥
ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥
ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥
ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥
ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥
ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥
ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥
ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥
kaam het ku(n)char lai faa(n)kio oh par vas bhio bichaaraa ||
naadh het sir ddaario kura(n)kaa us hee het bidhaaraa ||2||
dhekh kuTa(n)b lobh mohio praanee maiaa kau lapaTaanaa ||
at rachio kar leeno apunaa un chhodd saraapar jaanaa ||3||
bin gobi(n)dh avar sa(n)g nehaa oh jaanahu sadhaa dhuhelaa ||
kahu naanak gur ihai bujhaio preet prabhoo sadh kelaa ||4||2||
dhanaasaree mahalaa panjavaa ||
kar kirapaa dheeo moh naamaa ba(n)dhan te chhuTakaae ||
man te bisario sagalo dha(n)dhaa gur kee charanee laae ||1||
saadhasa(n)g chi(n)t biraanee chhaaddee ||
aha(n)budh moh man baasan dhe kar gaddahaa gaaddee ||1|| rahaau ||
naa ko meraa dhusaman rahiaa naa ham kis ke bairaiee ||
braham pasaar pasaario bheetar satigur te sojhee paiee ||2||
sabh ko meet ham aapan keenaa ham sabhanaa ke saajan ||
dhoor paraio man kaa birahaa taa mel keeo merai raajan ||3||
binasio ddeeThaa a(n)mrit vooThaa sabadh lago gur meeThaa ||
jal thal maheeal sarab nivaasee naanak ramieeaa ddeeThaa ||4||3||
dhanaasaree mahalaa panjavaa ||
jab te dharasan bheTe saadhoo bhale dhinas oi aae ||
mahaa ana(n)dh sadhaa kar keeratan purakh bidhaataa paae ||1||
ab moh raam jaso man gaio ||
bhio pragaas sadhaa sukh man meh satigur pooraa paio ||1|| rahaau ||
gun nidhaan ridh bheetar vasiaa taa dhookh bharam bhau bhaagaa ||
bhiee paraapat vasat agochar raam naam ra(n)g laagaa ||2||
chi(n)t achi(n)taa soch asochaa sog lobh moh thaakaa ||
haumai rog miTe kirapaa te jam te bhe bibaakaa ||3||
gur kee Tahal guroo kee sevaa gur kee aagiaa bhaanee ||
kahu naanak jin jam te kaadde tis gur kai kurabaanee ||4||4||
dhanaasaree mahalaa panjavaa ||
jis kaa tan man dhan sabh tis kaa soiee sughaR sujaanee ||
tin hee suniaa dhukh sukh meraa tau bidh neekee khaTaanee ||1||
jeea kee ekai hee peh maanee ||
avar jatan kar rahe bahutere tin til nahee keemat jaanee || rahaau ||
a(n)mirat naam niramolak heeraa gur dheeno ma(n)taanee ||
ddigai na ddolai dhiraR kar rahio pooran hoi tirapataanee ||2||
oi ju beech ham tum kachh hote tin kee baat bilaanee ||