ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥
ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥
ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥
ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥
ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਧਨਾਸਰੀ ਮਃ ੫ ॥
ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥ ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥
ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥
ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥ ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥
ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥
ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥੪॥੭॥
ਧਨਾਸਰੀ ਮਹਲਾ ੫ ॥
ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜ੍ਹ੍ਹਾਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥
ਹਮਰੇ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥
ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥
ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥
ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲ੍ਹ੍ਹਾ ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲ੍ਹ੍ਹਾ ॥੪॥੮॥
ala(n)kaar mil thailee hoiee hai taa te kanik vakhaanee ||3||
pragaTio jot sahaj sukh sobhaa baaje anahat baanee ||
kahu naanak nihachal ghar baadhio gur keeo ba(n)dhaanee ||4||5||
dhanaasaree mahalaa panjavaa ||
vadde vadde raajan ar bhooman taa kee tirasan na boojhee ||
lapaT rahe maiaa ra(n)g maate lochan kachhoo na soojhee ||1||
bikhiaa meh kin hee tirapat na paiee ||
jiau paavak ieedhan nahee dhraapai bin har kahaa aghaiee || rahaau ||
dhin dhin karat bhojan bahu bi(n)jan taa kee miTai na bhookhaa ||
audham karai suaan kee niaaiee chaare ku(n)Taa ghokhaa ||2||
kaamava(n)t kaamee bahu naaree par gireh joh na chookai ||
dhin prat karai karai pachhutaapai sog lobh meh sookai ||3||
har har naam apaar amolaa a(n)mrit ek nidhaanaa ||
sookh sahaj aana(n)dh sa(n)tan kai naanak gur te jaanaa ||4||6||
dhanaasaree mahalaa panjavaa ||
lavai na laagan kau hai kachhooaai jaa kau fir ih dhaavai ||
jaa kau gur dheeno ih a(n)mrit tis hee kau ban aavai ||1||
jaa kau aaio ek rasaa || khaan paan aan nahee khudhiaa taa kai chit na basaa || rahaau ||
maulio man tan hoio hariaa ek boo(n)dh jin paiee ||
baran na saakau usatat taa kee keemat kahan na jaiee ||2||
ghaal na milio sev na milio milio aai achi(n)taa ||
jaa kau dhiaa karee merai Thaakur tin gureh kamaano ma(n)taa ||3||
dheen dhaiaal sadhaa kirapaalaa sarab jeeaa pratipaalaa ||
ot pot naanak sa(n)g raviaa jiau maataa baal guopaalaa ||4||7||
dhanaasaree mahalaa panjavaa ||
baar jaau gur apune uoopar jin har har naam dhiraR(h)aayaa ||
mahaa udhiaan a(n)dhakaar meh jin seedhaa maarag dhikhaayaa ||1||
hamare praan gupaal gobi(n)dh ||
e’eehaa uoohaa sarab thok kee jiseh hamaaree chi(n)dh ||1|| rahaau ||
jaa kai simaran sarab nidhaanaa maan mahat pat pooree ||
naam lait koT agh naase bhagat baachheh sabh dhooree ||2||
sarab manorath je ko chaahai sevai ek nidhaanaa ||
paarabraham apara(n)par suaamee simarat paar paraanaa ||3||
seetal saa(n)t mahaa sukh paiaa sa(n)tasa(n)g rahio ol(h)aa ||
har dhan sa(n)chan har naam bhojan ih naanak keeno chol(h)aa ||4||8||