Sri Guru Granth Sahib

ਅੰਗ ੬੭੩

ਧਨਾਸਰੀ ਮਹਲਾ ੫ ॥
ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹ੍ਹੀ ਬਿਪਰੀਤਿ ॥੧॥
ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥
ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥
ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥
ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥
ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਧਨਾਸਰੀ ਮਹਲਾ ੫ ॥
ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥
ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥
ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥
ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥
ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥
ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥
ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

Ang 673

dhanaasaree mahalaa panjavaa ||
jeh karanee hoveh sarami(n)dhaa ihaa kamaanee reet ||
sa(n)t kee ni(n)dhaa saakat kee poojaa aaisee dhiraR(h)ee bipareet ||1||
maiaa moh bhoolo avarai heet ||
haricha(n)dhauree ban har paat re ihai tuhaaro beet ||1|| rahaau ||
cha(n)dhan lep hot dheh kau sukh garadhabh bhasam sa(n)geet ||
a(n)mirat sa(n)g naeh ruch aavat bikhai Thagauree preet ||2||
autam sa(n)t bhale sa(n)jogee is jug meh pavit puneet ||
jaat akaarath janam padhaarath kaach baadharai jeet ||3||
janam janam ke kilavikh dhukh bhaage gur giaan a(n)jan netr dheet ||
saadhasa(n)g in dhukh te nikasio naanak ek pareet ||4||9||
dhanaasaree mahalaa panjavaa ||
paanee pakhaa peesau sa(n)t aagai gun govi(n)dh jas gaiee ||
saas saas man naam sam(h)aarai ih bisraam nidh paiee ||1||
tum(h) karahu dhiaa mere saiee ||
aaisee mat dheejai mere Thaakur sadhaa sadhaa tudh dhiaaiee ||1|| rahaau ||
tum(h)ree kirapaa te moh maan chhooTai binas jai bharamaiee ||
anadh roop ravio sabh madhe jat kat pekhau jaiee ||2||
tum(h) dhiaal kirapaal kirapaa nidh patit paavan gosaiee ||
koT sookh aana(n)dh raaj paae mukh te nimakh bulaiee ||3||
jaap taap bhagat saa pooree jo prabh kai man bhaiee ||
naam japat tirasanaa sabh bujhee hai naanak tirapat aghaiee ||4||10||
dhanaasaree mahalaa panjavaa ||
jin keene vas apunai trai gun bhavan chatur sa(n)saaraa ||
jag isanaan taap thaan kha(n)dde kiaa ih ja(n)t vichaaraa ||1||
prabh kee oT gahee tau chhooTo ||
saadh prasaadh har har har gaae bikhai biaadh tab hooTo ||1|| rahaau ||
neh suneeaai neh mukh te bakeeaai neh mohai uh ddeeThee ||
aaisee Thagauree pai bhulaavai man sabh kai laagai meeThee ||2||
mai baap poot hit bhraataa un ghar ghar melio dhooaa ||
kis hee vaadh ghaaT kis hee peh sagale lar lar mooaa ||3||
hau balihaaree satigur apune jin ih chalat dhikhaiaa ||
goojhee bhaeh jalai sa(n)saaraa bhagat na biaapai maiaa ||4||
sa(n)t prasaadh mahaa sukh paiaa sagale ba(n)dhan kaaTe ||
har har naam naanak dhan paiaa apunai ghar lai aaiaa khaaTe ||5||11||
dhanaasaree mahalaa panjavaa ||
tum dhaate Thaakur pratipaalak naik khasam hamaare ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us