Sri Guru Granth Sahib

ਅੰਗ ੬੭੬

ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥
ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥
ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥
ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥
ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
ਧਨਾਸਰੀ ਮਹਲਾ ੫ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥੧॥
ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥
ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥੨॥
ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥੩॥
ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥
ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥
ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥
ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥
ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥
ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

Ang 676

taan maan dheebaan saachaa naanak kee prabh Tek ||4||2||20||
dhanaasaree mahalaa panjavaa ||
firat firat bheTe jan saadhoo poorai gur samajhaiaa ||
aan sagal bidh kaa(n)m na aavai har har naam dhiaaiaa ||1||
taa te moh dhaaree oT gopaal ||
saran pario pooran paramesur binase sagal ja(n)jaal || rahaau ||
surag mirat piaal bhoo ma(n)ddal sagal biaape mai ||
jeea udhaaran sabh kul taaran har har naam dhiaai ||2||
naanak naam nira(n)jan gaieeaai paieeaai sarab nidhaanaa ||
kar kirapaa jis dhei suaamee birale kaahoo jaanaa ||3||3||21||
dhanaasaree mahalaa panjavaa ghar doojaa chaupadhe
ikOankaar satigur prasaadh ||
chhodd jaeh se kareh paraal ||
kaam na aaveh se ja(n)jaal ||
sa(n)g na chaaleh tin siau heet ||
jo bairaiee seiee meet ||1||
aaise bharam bhule sa(n)saaraa ||
janam padhaarath khoi gavaaraa || rahaau ||
saach dharam nahee bhaavai ddeeThaa ||
jhooTh dhoh siau rachio meeThaa ||
dhaat piaaree visariaa dhaataaraa ||
jaanai naahee maran vichaaraa ||2||
vasat paraiee kau uTh rovai ||
karam dharam sagalaa iee khovai ||
hukam na boojhai aavan jaane ||
paap karai taa pachhotaane ||3||
jo tudh bhaavai so paravaan ||
tere bhaane no kurabaan ||
naanak gareeb ba(n)dhaa jan teraa ||
raakh lei saahib prabh meraa ||4||1||22||
dhanaasaree mahalaa panjavaa ||
moh masakeen prabh naam adhaar ||
khaaTan kau har har rojagaar ||
sa(n)chan kau har eko naam ||
halat palat taa kai aavai kaam ||1||
naam rate prabh ra(n)g apaar ||
saadh gaaveh gun ek nira(n)kaar || rahaau ||
saadh kee sobhaa at masakeenee ||
sa(n)t vaddaiee har jas cheenee ||
anadh sa(n)tan kai bhagat govi(n)dh ||
sookh sa(n)tan kai binasee chi(n)dh ||2||
jeh saadh sa(n)tan hoveh ikatr ||
teh har jas gaaveh naadh kavit ||
saadh sabhaa meh anadh bisraam ||
aun sa(n)g so paae jis masatak karaam ||3||
dhui kar joR karee aradhaas ||
charan pakhaar kahaa(n) gunataas ||
prabh dhiaal kirapaal hajoor ||
naanak jeevai sa(n)taa dhoor ||4||2||23||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us