Sri Guru Granth Sahib

ਅੰਗ ੬੭੮

ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥
ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥
ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥
ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥
ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
ਧਨਾਸਰੀ ਮਹਲਾ ੫ ॥
ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥ ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥
ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥ ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥
ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥

Ang 678

naanak ma(n)gai dhaan prabh ren pag saadhaa ||4||3||27||
dhanaasaree mahalaa panjavaa ||
jin tum bheje tineh bulaae sukh sahaj setee ghar aau ||
anadh ma(n)gal gun gaau sahaj dhun nihachal raaj kamaau ||1||
tum ghar aavahu mere meet ||
tumare dhokhee har aap nivaare apadhaa bhiee biteet || rahaau ||
pragaT keene prabh karanehaare naasan bhaajan thaake ||
ghar ma(n)gal vaajeh nit vaaje apunai khasam nivaaje ||2||
asathir rahahu ddolahu mat kabahoo gur kai bachan adhaar ||
jai jai kaar sagal bhoo ma(n)ddal mukh uoojal dharabaar ||3||
jin ke jeea tinai hee fere aape bhiaa sahaiee ||
acharaj keeaa karanaihaarai naanak sach vaddiaaiee ||4||4||28||
dhanaasaree mahalaa panjavaa ghar chhayvaa
ikOankaar satigur prasaadh ||
sunahu sa(n)t piaare binau hamaare jeeau ||
har bin mukat na kaahoo jeeau || rahaau ||
man niramal karam kar taaran taran har avar ja(n)jaal terai kaahoo na kaam jeeau ||
jeevan dhevaa paarabraham sevaa ih upadhes mo kau gur dheenaa jeeau ||1||
tis siau na laieeaai heet jaa ko kichh naahee beet a(n)t kee baar oh sa(n)g na chaalai ||
man tan too aaraadh har ke preetam saadh jaa kai sa(n)g tere ba(n)dhan chhooTai ||2||
gahu paarabraham saran hiradhai kamal charan avar aas kachh paTal na keejai ||
soiee bhagat giaanee dhiaanee tapaa soiee naanak jaa kau kirapaa keejai ||3||1||29||
dhanaasaree mahalaa panjavaa ||
mere laal bhalo re bhalo re bhalo har ma(n)ganaa ||
dhekhahu pasaar nain sunahu saadhoo ke bain praanapat chit raakh sagal hai maranaa || rahaau ||
cha(n)dhan choaa ras bhog karat anekai bikhiaa bikaar dhekh sagal hai feeke ekai gobidh ko naam neeko kahat hai saadh jan ||
tan dhan aapan thaapio har jap na nimakh jaapio arath dhrab dhekh kachh sa(n)g naahee chalanaa ||1||
jaa ko re karam bhalaa tin oT gahee sa(n)t palaa tin naahee re jam sa(n)taavai saadhoo kee sa(n)ganaa ||
paio re param nidhaan miTio hai abhimaan ekai nira(n)kaar naanak man laganaa ||2||2||30||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us