ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥ ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
ਧਨਾਸਰੀ ਮਹਲਾ ੯ ॥
ਤਿਹ ਜੋਗੀ ਕਉ ਜੁਗਤਿ ਨ ਜਾਨਉ ॥ ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥
ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥ ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥
ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥ ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥
ਧਨਾਸਰੀ ਮਹਲਾ ੯ ॥
ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥
ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥
ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥
ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥
ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥
ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥
joban dhan prabhataa kai madh mai ahinis rahai dhivaanaa ||1||
dheen dhiaal sadhaa dhukh bha(n)jan taa siau man na lagaanaa ||
jan naanak koTan mai kinahoo gurmukh hoi pachhaanaa ||2||2||
dhanaasaree mahalaa nauvaa ||
teh jogee kau jugat na jaanau ||
lobh moh maiaa mamataa fun jeh ghaT maeh pachhaanau ||1|| rahaau ||
par ni(n)dhaa usatat neh jaa kai ka(n)chan loh samaano ||
harakh sog te rahai ateetaa jogee taeh bakhaano ||1||
cha(n)chal man dheh dhis kau dhaavat achal jaeh Thaharaano ||
kahu naanak ieh bidh ko jo nar mukat taeh tum maano ||2||3||
dhanaasaree mahalaa nauvaa ||
ab mai kaun upaau karau ||
jeh bidh man ko sa(n)saa chookai bhau nidh paar parau ||1|| rahaau ||
janam pai kachh bhalo na keeno taa te adhik ddarau ||
man bach karam har gun nahee gaae yeh jeea soch dharau ||1||
gurmat sun kachh giaan na upajio pas jiau udhar bharau ||
kahu naanak prabh biradh pachhaanau tab hau patit tarau ||2||4||9||9||13||58||4||93||
dhanaasaree mahalaa pehilaa ghar doojaa asaTapadheeaa
ikOankaar satigur prasaadh ||
gur saagar ratanee bharapoore ||
a(n)mrit sa(n)t chugeh nahee dhoore ||
har ras chog chugeh prabh bhaavai ||
saravar meh ha(n)s praanapat paavai ||1||
kiaa bag bapuRaa chhapaRee nai ||
keechaR ddoobai mail na jai ||1|| rahaau ||
rakh rakh charan dhare veechaaree ||
dhubidhaa chhodd bhe nira(n)kaaree ||
mukat padhaarath har ras chaakhe ||
aavan jaan rahe gur raakhe ||2||
saravar ha(n)saa chhodd na jai ||
prem bhagat kar sahaj samai ||
saravar meh ha(n)s ha(n)s meh saagar ||
akath kathaa gur bachanee aadhar ||3||
su(n)n ma(n)ddal ik jogee baise ||
naar na purakh kahahu kouoo kaise ||
tirabhavan jot rahe liv laiee ||
sur nar naath sache saranaiee ||4||
aana(n)dh mool anaath adhaaree ||
gurmukh bhagat sahaj beechaaree ||
bhagat vachhal bhai kaaTanahaare ||
haumai maar mile pag dhaare ||5||
anik jatan kar kaal sa(n)taae ||
maran likhai ma(n)ddal meh aae ||