ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥
ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥
ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥
ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥
ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥
ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥
ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥
ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥
ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥
ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥
ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥
janam padhaarath dhubidhaa khovai ||
aap na cheenas bhram bhram rovai ||6||
kahatau paRatau sunatau ek ||
dheeraj dharam dharaneedhar Tek ||
jat sat sa(n)jam ridhai samaae ||
chauthe padh kau je man pateeaae ||7||
saache niramal mail na laagai ||
gur kai sabadh bharam bhau bhaagai ||
soorat moorat aadh anoop ||
naanak jaachai saach saroop ||8||1||
dhanaasaree mahalaa pehilaa ||
sahaj milai miliaa paravaan ||
naa tis maran na aavan jaan ||
Thaakur meh dhaas dhaas meh soi ||
jeh dhekhaa teh avar na koi ||1||
gurmukh bhagat sahaj ghar paieeaai ||
bin gur bheTe mar aaieeaai jaieeaai ||1|| rahaau ||
so gur karau j saach dhiraRaavai ||
akath kathaavai sabadh milaavai ||
har ke log avar nahee kaaraa ||
saachau Thaakur saach piaaraa ||2||
tan meh manooaa man meh saachaa ||
so saachaa mil saache raachaa ||
sevak prabh kai laagai pai ||
satigur pooraa milai milai ||3||
aap dhikhaavai aape dhekhai ||
haTh na pateejai naa bahu bhekhai ||
ghaR bhaadde jin a(n)mrit paiaa ||
prem bhagat prabh man pateeaaiaa ||4||
paR paR bhooleh choTaa khaeh ||
bahut siaanap aaveh jaeh ||
naam japai bhau bhojan khai ||
gurmukh sevak rahe samai ||5||
pooj silaa teerath ban vaasaa ||
bharamat ddolat bhe udhaasaa ||
man mailai soochaa kiau hoi ||
saach milai paavai pat soi ||6||
aachaaraa veechaar sareer ||
aadh jugaadh sahaj man dheer ||
pal pa(n)kaj meh koT udhaare ||
kar kirapaa gur mel piaare ||7||
kis aagai prabh tudh saalaahee ||
tudh bin dhoojaa mai ko naahee ||
jiau tudh bhaavai tiau raakh rajai ||
naanak sahaj bhai gun gai ||8||2||
dhanaasaree mahalaa panjavaa ghar chhayvaa asaTapadhee
ikOankaar satigur prasaadh ||
jo jo joonee aaio teh teh urajhaio maanas janam sa(n)jog paiaa ||
taakee hai oT saadh raakhahu dhe kar haath kar kirapaa melahu har raiaa ||1||
anik janam bhram thit nahee paiee ||
karau sevaa gur laagau charan govi(n)dh jee kaa maarag dheh jee bataiee ||1|| rahaau ||
anik upaav karau maiaa kau bachit dharau meree meree karat sadh hee vihaavai ||