Sri Guru Granth Sahib

ਅੰਗ ੬੮੭

ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥
ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥
ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥
ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥
ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥
ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥
ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥
ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
ਧਨਾਸਰੀ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥
ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥
ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥

Ang 687

koiee aaiso re bheTai sa(n)t meree laahai sagal chi(n)t Thaakur siau meraa ra(n)g laavai ||2||
paRe re sagal bedh neh chookai man bhedh ik khin na dheereh mere ghar ke pa(n)chaa ||
koiee aaiso re bhagatu ju maiaa te rahat ik a(n)mirat naam merai ridhai si(n)chaa ||3||
jete re teerath naae aha(n)budh mail laae ghar ko Thaakur ik til na maanai ||
kadh paavau saadhasa(n)g har har sadhaa aana(n)dh giaan a(n)jan meraa man isanaanai ||4||
sagal asram keene manooaa neh pateene bibekaheen dhehee dhoe ||
koiee paieeaai re purakh bidhaataa paarabraham kai ra(n)g raataa mere man kee dhuramat mal khoe ||5||
karam dharam jugataa nimakh na het karataa garab garab paRai kahee na lekhai ||
jis bheTeeaai safal moorat karai sadhaa keerat gur parasaadh kouoo netrahu pekhai ||6||
manahaTh jo kamaavai til na lekhai paavai bagul jiau dhiaan laavai maiaa re dhaaree ||
koiee aaiso re sukheh dhaiee prabh kee kathaa sunaiee tis bheTe gat hoi hamaaree ||7||
suprasa(n)n gopaal rai kaaTai re ba(n)dhan mai gur kai sabadh meraa man raataa ||
sadhaa sadhaa aana(n)dh bheTio nirabhai gobi(n)dh sukh naanak laadhe har charan paraataa ||8||
safal safal bhiee safal jaatraa ||
aavan jaan rahe mile saadhaa ||1|| rahaau dhoojaa ||1||3||
dhanaasaree mahalaa pehilaa chha(n)t
ikOankaar satigur prasaadh ||
teerath naavan jaau teerath naam hai ||
teerath sabadh beechaar a(n)tar giaan hai ||
gur giaan saachaa thaan teerath dhas purab sadhaa dhasaaharaa ||
hau naam har kaa sadhaa jaachau dheh prabh dharaneedharaa ||
sa(n)saar rogee naam dhaaroo mail laagai sach binaa ||
gur vaak niramal sadhaa chaanan nit saach teerath majanaa ||1||
saach na laagai mail kiaa mal dhoieeaai ||
guneh haar paroi kis kau roieeaai ||
veechaar maarai tarai taarai ulaT jon na aave ||
aap paaras param dhiaanee saach saache bhaave ||
aana(n)dh anadhin harakh saachaa dhookh kilavikh parahare ||
sach naam paiaa gur dhikhaiaa mail naahee sach mane ||2||
sa(n)gat meet milaap pooraa naavano ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us