Sri Guru Granth Sahib

ਅੰਗ ੬੮੮

ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥
ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥
ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥
ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥
ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥

Ang 688

gaavai gaavanahaar sabadh suhaavano ||
saalaeh saache ma(n)n satigur pu(n)n dhaan dhiaa mate ||
pir sa(n)g bhaavai sahaj naavai benee ta sa(n)gam sat sate ||
aaraadh eka(n)kaar saachaa nit dhei chaRai savaiaa ||
gat sa(n)g meetaa sa(n)tasa(n)gat kar nadhar mel milaiaa ||3||
kahan kahai sabh koi kevadd aakheeaai ||
hau moorakh neech ajaan samajhaa saakheeaai ||
sach gur kee saakhee a(n)mirat bhaakhee tit man maaniaa meraa ||
kooch kareh aaveh bikh laadhe sabadh sachai gur meraa ||
aakhan toT na bhagat bha(n)ddaaree bharipur rahiaa soiee ||
naanak saach kahai bena(n)tee man maa(n)jai sach soiee ||4||1||
dhanaasaree mahalaa pehilaa ||
jeevaa terai nai man aana(n)dh hai jeeau ||
saacho saachaa naau gun govi(n)dh hai jeeau ||
gur giaan apaaraa sirajanahaaraa jin sirajee tin goiee ||
paravaanaa aaiaa hukam paThaiaa fer na sakai koiee ||
aape kar vekhai sir sir lekhai aape surat bujhaiee ||
naanak saahib agam agochar jeevaa sachee naiee ||1||
tum sar avar na koi aaiaa jaisee jeeau ||
hukamee hoi nibeR bharam chukaisee jeeau ||
gur bharam chukaae akath kahaae sach meh saach samaanaa ||
aap upaae aap samaae hukamee hukam pachhaanaa ||
sachee vaddiaaiee gur te paiee too man a(n)t sakhaiee ||
naanak saahib avar na dhoojaa naam terai vaddiaaiee ||2||
too sachaa sirajanahaar alakh sira(n)dhiaa jeeau ||
ek saahib dhui raeh vaadh vadha(n)dhiaa jeeau ||
dhui raeh chalaae hukam sabaae janam muaa sa(n)saaraa ||
naam binaa naahee ko belee bikh laadhee sir bhaaraa ||
hukamee aaiaa hukam na boojhai hukam savaaranahaaraa ||
naanak saahib sabadh sin(j)aapai saachaa sirajanahaaraa ||3||
bhagat soheh dharavaar sabadh suhaiaa jeeau ||
boleh a(n)mirat baan rasan rasaiaa jeeau ||
rasan rasaae naam tisaae gur kai sabadh vikaane ||
paaras parasiaai paaras hoe jaa terai man bhaane ||
amaraa padh paiaa aap gavaiaa viralaa giaan veechaaree ||
naanak bhagat sohan dhar saachai saache ke vaapaaree ||4||
bhookh piaaso aath kiau dhar jaisaa jeeau ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us