ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਧਨਾਸਰੀ ਛੰਤ ਮਹਲਾ ੧ ॥
ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥
ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥
ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥
ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥
ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥
satigur poochhau jai naam dhiaaisaa jeeau ||
sach naam dhiaaiee saach chavaiee gurmukh saach pachhaanaa ||
dheenaa naath dhiaal nira(n)jan anadhin naam vakhaanaa ||
karanee kaar dhurahu furamaiee aap muaa man maaree ||
naanak naam mahaa ras meeThaa tirasanaa naam nivaaree ||5||2||
dhanaasaree chha(n)t mahalaa pehilaa ||
pir sa(n)g mooThaRe’e khabar na paieeaa jeeau ||
masatak likhiaRaa lekh purab kamaiaa jeeau ||
lekh na miTiee purab kamaiaa kiaa jaanaa kiaa hosee ||
gunee achaar nahee ra(n)g raatee avagun beh beh rosee ||
dhan joban aak kee chhaiaa biradh bhe dhin pu(n)niaa ||
naanak naam binaa dhohaagan chhooTee jhooTh vichhu(n)niaa ||1||
booddee ghar ghaalio gur kai bhai chalo ||
saachaa naam dhiaai paaveh sukh mahalo ||
har naam dhiaae taa sukh paae peieeaRai dhin chaare ||
nij ghar jai bahai sach paae anadhin naal piaare ||
vin bhagatee ghar vaas na hovee suniahu lok sabaae ||
naanak sarasee taa pir paae raatee saachai naae ||2||
pir dhan bhaavai taa pir bhaavai naaree jeeau ||
ra(n)g preetam raatee gur kai sabadh veechaaree jeeau ||
gur sabadh veechaaree naeh piaaree niv niv bhagat kareiee ||
maiaa moh jalaae preetam ras meh ra(n)g kareiee ||
prabh saache setee ra(n)g ra(n)getee laal bhiee man maaree ||
naanak saach vasee sohaagan pir siau preet piaaree ||3||
pir ghar sohai naar je pir bhaave jeeau ||
jhooThe vain chave kaam na aave jeeau ||
jhooTh alaavai kaam na aavai naa pir dhekhai nainee ||
avaguniaaree ka(n)t visaaree chhooTee vidhan rainee ||
gur sabadh na maanai faahee faathee saa dhan mahal na paae ||
naanak aape aap pachhaanai gurmukh sahaj samaae ||4||
dhan sohaagan naar jin pir jaaniaa jeeau ||
naam binaa kooRiaar kooR kamaaniaa jeeau ||
har bhagat suhaavee saache bhaavee bhai bhagat prabh raatee ||
pir raleeaalaa joban baalaa tis raave ra(n)g raatee ||
gur sabadh vigaasee sahu raavaasee fal paiaa gunakaaree ||
naanak saach milai vaddiaaiee pir ghar sohai naaree ||5||3||
Previous