ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥
ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥
ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥
ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥
ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥
ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥
ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥
ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
dhanaasaree mahalaa panjavaa chha(n)t
ikOankaar satigur prasaadh ||
satigur dheen dhiaal jis sa(n)g har gaaveeaai jeeau ||
a(n)mrit har kaa naam saadhasa(n)g raaveeaai jeeau ||
bhaj sa(n)g saadhoo ik araadhoo janam maran dhukh naase ||
dhur karam likhiaa saach sikhiaa kaTee jam kee faase ||
bhai bharam naaThe chhuTee gaaThe jam pa(n)th mool na aaveeaai ||
binava(n)t naanak dhaar kirapaa sadhaa har gun gaaveeaai ||1||
nidhariaa dhar ek naam nira(n)jano jeeau ||
too dhaataa dhaataar sarab dhukh bha(n)jano jeeau ||
dhukh harat karataa sukheh suaamee saran saadhoo aaiaa ||
sa(n)saar saagar mahaa bikhaRaa pal ek maeh taraiaa ||
poor rahiaa sarab thaiee gur giaan netree a(n)jano ||
binava(n)t naanak sadhaa simaree sarab dhukh bhai bha(n)jano ||2||
aap le’ee laR lai kirapaa dhaareeaa jeeau ||
moh niragun neech anaath prabh agam apaareeaa jeeau ||
dhiaal sadhaa kirapaal suaamee neech thaapanahaariaa ||
jeea ja(n)t sabh vas terai sagal teree saariaa ||
aap karataa aap bhugataa aap sagal beechaareeaa ||
binava(n)t naanak gun gai jeevaa har jap japau banavaareeaa ||3||
teraa dharas apaar naam amoliee jeeau ||
nit japeh tere dhaas purakh atoliee jeeau ||
sa(n)t rasan vooThaa aap tooThaa har raseh seiee maatiaa ||
gur charan laage mahaa bhaage sadhaa anadhin jaagiaa ||
sadh sadhaa si(n)mratabaye suaamee saas saas gun boliee ||
binava(n)t naanak dhoor saadhoo naam prabhoo amoliee ||4||1||
raag dhanaasaree baanee bhagat kabeer jee kee
ikOankaar satigur prasaadh ||
sanak sana(n)dh mahes samaanaa(n) || sekhanaag tero maram na jaanaa(n) ||1||
sa(n)tasa(n)gat raam ridhai basaiee ||1|| rahaau ||
hanoomaan sar garuR samaanaa(n) || surapat narapat nahee gun jaanaa(n) ||2||
chaar bedh ar si(n)mirat puraanaa(n) || kamalaapat kavalaa nahee jaanaa(n) ||3||
keh kabeer so bharamai naahee || pag lag raam rahai saranaa(n)hee ||4||1||