ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥
ਸਰਬ ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥
ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥
ਦਸ ਬੈਰਾਗਨਿ ਮੋਹਿ ਬਸਿ ਕੀਨੑੀ ਪੰਚਹੁ ਕਾ ਮਿਟ ਨਾਵਉ ॥ ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥੧॥
ਪਾਛੈ ਬਹੁਰਿ ਨ ਆਵਨੁ ਪਾਵਉ ॥ ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥
ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥ ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥
ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥ ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥
ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥
ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥
ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥
ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥
ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥
ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥
ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥
ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥
ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥
meree meree kairau karate dhurajodhan se bhaiee ||
baareh jojan chhatr chalai thaa dhehee girajhan khaiee ||2||
sarab suoin kee la(n)kaa hotee raavan se adhikaiee ||
kahaa bhio dhar baa(n)dhe haathee khin meh bhiee paraiee ||3||
dhurabaasaa siau karat Thagauree jaadhav e fal paae ||
kirapaa karee jan apune uoopar naamadheau har gun gaae ||4||1||
dhas bairaagan moh bas keen(h)ee pa(n)chahu kaa miT naavau ||
satar dhoi bhare a(n)mirat sar bikh kau maar kaddaavau ||1||
paachhai bahur na aavan paavau ||
a(n)mirat baanee ghaT te ucharau aatam kau samajhaavau ||1|| rahaau ||
bajar kuThaar moh hai chheenaa(n) kar mi(n)nat lag paavau ||
sa(n)tan ke ham ulaTe sevak bhagatan te ddarapaavau ||2||
eeh sa(n)saar te tab hee chhooTau jau maiaa neh lapaTaavau ||
maiaa naam garabh jon kaa teh taj dharasan paavau ||3||
eit kar bhagat kareh jo jan tin bhau sagal chukaieeaai ||
kahat naamadheau baahar kiaa bharamahu ieh sa(n)jam har paieeaai ||4||2||
maaravaaR jaise neer baalahaa bel baalahaa karahalaa ||
jiau kura(n)k nis naadh baalahaa tiau merai man raamieeaa ||1||
teraa naam rooRo roop rooRo at ra(n)g rooRo mero raamieeaa ||1|| rahaau ||
jiau dharanee kau i(n)dhr baalahaa kusam baas jaise bhavaralaa ||
jiau kokil kau a(n)b baalahaa tiau merai man raamieeaa ||2||
chakavee kau jaise soor baalahaa maan sarovar ha(n)sulaa ||
jiau tarunee kau ka(n)t baalahaa tiau merai man raamieeaa ||3||
baarik kau jaise kheer baalahaa chaatirak mukh jaise jaladharaa ||
machhulee kau jaise neer baalahaa tiau merai man raamieeaa ||4||
saadhik sidh sagal mun chaaheh birale kaahoo ddeeThulaa ||
sagal bhavan tero naam baalahaa tiau naame man beeThulaa ||5||3||
pahil pure’e pu(n)ddarak vanaa ||
taa che ha(n)saa sagale janaa(n) ||
kirasanaa te jaanuoo har har naacha(n)tee naachanaa ||1||
pahil purasaabiraa ||
athon purasaadhamaraa ||
asagaa as usagaa ||
har kaa baagaraa naachai pi(n)dhee meh saagaraa ||1|| rahaau ||
naacha(n)tee gopee ja(n)naa ||
nieeaa te baire ka(n)naa ||
tarak na chaa ||
bhrameeaa chaa ||
kesavaa bachaunee ie’ee mie’ee ek aan jeeau ||2||