Sri Guru Granth Sahib

ਅੰਗ ੬੯੪

ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥
ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥
ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥
ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥
ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥
ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥
ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥

Ang 694

pi(n)dhee ubhakale sa(n)saaraa ||
bhram bhram aae tum che dhuaaraa ||
too kun re ||
mai jee || naamaa || ho jee ||
aalaa te nivaaranaa jam kaaranaa ||3||4||
patit paavan maadhau biradh teraa ||
dha(n)n te vai mun jan jin dhiaaio har prabh meraa ||1||
merai maathai laagee le dhoor gobi(n)dh charanan kee ||
sur nar mun jan tinahoo te dhoor ||1|| rahaau ||
dheen kaa dhiaal maadhau garab parahaaree ||
charan saran naamaa bal tihaaree ||2||5||
dhanaasaree bhagat ravidhaas jee kee
ikOankaar satigur prasaadh ||
ham sar dheen dhiaal na tum sar ab pateeaar kiaa keejai ||
bachanee tor mor man maanai jan kau pooran dheejai ||1||
hau bal bal jaau ramieeaa kaarane ||
kaaran kavan abol || rahaau ||
bahut janam bichhure the maadhau ih janam tum(h)aare lekhe ||
keh ravidhaas aas lag jeevau chir bhio dharasan dhekhe ||2||1||
chit simaran karau nain avilokano sravan baanee sujas poor raakhau ||
manu su madhukar karau charan hiradhe dharau rasan a(n)mirat raam naam bhaakhau ||1||
meree preet gobi(n)dh siau jin ghaTai ||
mai tau mol mahagee liee jeea saTai ||1|| rahaau ||
saadhasa(n)gat binaa bhaau nahee uoopajai bhaav bin bhagat nahee hoi teree ||
kahai ravidhaas ik benatee har siau paij raakhahu raajaa raam meree ||2||2||
naam tero aaratee majan muraare ||
har ke naam bin jhooThe sagal paasaare ||1|| rahaau ||
naam tero aasano naam tero urasaa naam teraa kesaro le chhiTakaare ||
naam teraa a(n)bhulaa naam tero cha(n)dhano ghas jape naam le tujheh kau chaare ||1||
naam teraa dheevaa naam tero baatee naam tero tel le maeh pasaare ||
naam tere kee jot lagaiee bhio ujiaaro bhavan sagalaare ||2||
naam tero taagaa naam fool maalaa bhaar aThaareh sagal jooThaare ||
tero keeaa tujheh kiaa arapau naam teraa tuhee chavar ddolaare ||3||
dhas aThaa aThasaThe chaare khaanee ihai varatan hai sagal sa(n)saare ||
kahai ravidhaas naam tero aaratee sat naam hai har bhog tuhaare ||4||3||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us