ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ
ੴ ਸਤਿਗੁਰ ਪ੍ਰਸਾਦਿ ॥
ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥
ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥ ਕੁਲ ਜਨ ਮਧੇ ਮਿਲੵਿੋ ਸਾਰਗ ਪਾਨ ਰੇ ॥ ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥
ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥ ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥
ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥ ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥
ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥ ਕਰਮ ਕਰਿ ਖਾਰੁ ਮਫੀਟਸਿ ਰੀ ॥੪॥
ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥ ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥
ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥
ਸ੍ਰੀ ਸੈਣੁ ॥
ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥੧॥
ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥
ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀਂ ਨਿਰੰਜਨੁ ਕਮਲਾ ਪਾਤੀ ॥੨॥
ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥੩॥
ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
ਪੀਪਾ ॥
ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥
ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥
ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥
ਧੰਨਾ ॥
ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨੑੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥
ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
dhanaasaree baanee bhagataa(n) kee tiralochan
ikOankaar satigur prasaadh ||
naarain ni(n)dhas kai bhoolee gavaaree ||
dhukirat sukirat thaaro karam ree ||1|| rahaau ||
sa(n)karaa masatak basataa surasaree isanaan re ||
kul jan madhe miliyeo saarag paan re ||
karam kar kala(n)k mafeeTas ree ||1||
bisavai kaa dheepak savaiaamee taa che re suaarathee pa(n)khee rai garuR taa che baadhavaa ||
karam kar arun pi(n)gulaa ree ||2||
anik paatik harataa tirabhavan naath ree teerath teerath bhramataa lahai na paar ree ||
karam kar kapaal mafeeTas ree ||3||
a(n)mirat saseea dhen lachhimee kalapatar sikhar sunaagar nadhee che naatha(n) ||
karam kar khaar mafeeTas ree ||4||
dhaadheele la(n)kaa gaR upaaReele raavan ban sal bisal aan tokheele haree ||
karam kar kachhauTee mafeeTas ree ||5||
poorabalo kirat karam na miTai ree ghar gehan taa che moh jaapeeale raam che naama(n) ||
badhat tiralochan raam jee ||6||1||
sree sain ||
dhoop dheep ghirat saaj aaratee ||
vaarane jaau kamalaa patee ||1||
ma(n)galaa har ma(n)galaa || nit ma(n)gal raajaa raam rai ko ||1|| rahaau ||
uootam dheearaa niramal baatee ||
tuha(n)ee nira(n)jan kamalaa paatee ||2||
raamaa bhagat raamaana(n)dh jaanai ||
pooran paramaana(n)dh bakhaanai ||3||
madhan moorat bhai taar gobi(n)dhe ||
sain bhanai bhaj paramaana(n)dhe ||4||2||
peepaa ||
kaayau dhevaa kaiaau dheval kaiaau ja(n)gam jaatee ||
kaiaau dhoop dheep nieebedhaa kaiaau poojau paatee ||1||
kaiaa bahu kha(n)dd khojate nav nidh paiee ||
naa kachh aaibo naa kachh jaibo raam kee dhuhaiee ||1|| rahaau ||
jo brahama(n)dde soiee pi(n)dde jo khojai so paavai ||
peepaa pranavai param tat hai satigur hoi lakhaavai ||2||3||
dha(n)naa ||
gopaal teraa aarataa ||
jo jan tumaree bhagat kara(n)te tin ke kaaj savaarataa ||1|| rahaau ||
dhaal seedhaa maagau gheeau ||
hamaraa khusee karai nit jeeau ||
pan(h)eeaa chhaadhan neekaa || anaaj magau sat see kaa ||1||
guoo bhais magau laaveree ||
eik taajan turee cha(n)geree ||
ghar kee geehan cha(n)gee ||
jan dha(n)naa levai ma(n)gee ||2||4||