ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥
ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਜੈਤਸਰੀ ਮਹਲਾ ੪ ॥
ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥
ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥
ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥
ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥
ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥
jaitasaree mahalaa chauthhaa ghar pehilaa chaupadhe
ikOankaar satigur prasaadh ||
merai heearai ratan naam har basiaa gur haath dhario merai maathaa ||
janam janam ke kilabikh dhukh utare gur naam dheeo rin laathaa ||1||
mere man bhaj raam naam sabh arathaa ||
gur poorai har naam dhiraRaiaa bin naavai jeevan birathaa || rahaau ||
bin gur mooR bhe hai manmukh te moh maiaa nit faathaa ||
tin saadhoo charan na seve kabahoo tin sabh janam akaathaa ||2||
jin saadhoo charan saadh pag seve tin safalio janam sanaathaa ||
mo kau keejai dhaas dhaas dhaasan ko har dhiaa dhaar jaga(n)naathaa ||3||
ham a(n)dhule giaanaheen agiaanee kiau chaaleh maarag pa(n)thaa ||
ham a(n)dhule kau gur a(n)chal dheejai jan naanak chaleh mila(n)thaa ||4||1||
jaitasaree mahalaa chauthhaa ||
heeraa laal amolak hai bhaaree bin gaahak meekaa kaakhaa ||
ratan gaahak gur saadhoo dhekhio tab ratan bikaano laakhaa ||1||
merai man gupat heer har raakhaa ||
dheen dhiaal milaio gur saadhoo gur miliaai heer paraakhaa || rahaau ||
manmukh koThee agiaan a(n)dheraa tin ghar ratan na laakhaa ||
te uoojhaR bharam mue gaavaaree maiaa bhua(n)g bikh chaakhaa ||2||
har har saadh melahu jan neeke har saadhoo saran ham raakhaa ||
har a(n)geekaar karahu prabh suaamee ham pare bhaag tum paakhaa ||3||
jihavaa kiaa gun aakh vakhaaneh tum vadd agam vadd purakhaa ||
jan naanak har kirapaa dhaaree paakhaan ddubat har raakhaa ||4||2||