Sri Guru Granth Sahib

ਅੰਗ ੬੯੯

ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥
ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥
ਜੈਤਸਰੀ ਮਃ ੪ ॥
ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥੧॥
ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥
ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥
ਜਪਿ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥
ਜੈਤਸਰੀ ਮਹਲਾ ੪ ॥
ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥
ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥੨॥
ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥
ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥੪॥੪॥੧੦॥
ਜੈਤਸਰੀ ਮਹਲਾ ੪ ॥
ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥੧॥
ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥੨॥
ਸਭਿ ਤੀਰਥ ਵਰਤ ਜਗ ਪੁੰਨ ਤੋੁਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥੩॥
ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ ਧੋਵਾਹਾ ॥ ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥

Ang 699

har har kirapaa dhaar gur melahu gur miliaai har oumaahaa raam ||3||
kar keerat jas agam athaahaa ||
khin khin raam naam gaavaahaa ||
mo kau dhaar kirapaa mileeaai gur dhaate har naanak bhagat oumaahaa raam ||4||2||8||
jaitasaree mahalaa chauthhaa ||
ras ras raam rasaal salaahaa ||
man raam naam bheenaa lai laahaa ||
khin khin bhagat kareh dhin raatee gurmat bhagat oumaahaa raam ||1||
har har gun govi(n)dh japaahaa ||
man tan jeet sabadh lai laahaa ||
gurmat pa(n)ch dhoot vas aaveh man tan har omaahaa raam ||2||
naam ratan har naam japaahaa ||
har gun gai sadhaa lai laahaa ||
dheen dhiaal kirapaa kar maadho har har naam oumaahaa raam ||3||
jap jagadhees japau man maahaa ||
har har jaga(n)naath jag laahaa ||
dhan dhan vadde Thaakur prabh mere jap naanak bhagat omaahaa raam ||4||3||9||
jaitasaree mahalaa chauthhaa ||
aape jogee jugat jugaahaa ||
aape nirabhau taaRee laahaa ||
aape hee aap aap varatai aape naam oumaahaa raam ||1||
aape dheep loa dheepaahaa ||
aape satigur samu(n)dh mathaahaa ||
aape math math tat kaddaae jap naam ratan oumaahaa raam ||2||
sakhee milahu mil gun gaavaahaa ||
gurmukh naam japahu har laahaa ||
har har bhagat dhiraRee man bhaiee har har naam oumaahaa raam ||3||
aape vadd dhaanaa vadd saahaa ||
gurmukh poo(n)jee naam visaahaa ||
har har dhaat karahu prabh bhaavai gun naanak naam oumaahaa raam ||4||4||10||
jaitasaree mahalaa chauthhaa ||
mil satasa(n)gat sa(n)g guraahaa ||
poo(n)jee naam gurmukh vesaahaa ||
har har kirapaa dhaar madhusoodhan mil satasa(n)g oumaahaa raam ||1||
har gun baanee sravan sunaahaa ||
kar kirapaa satiguroo milaahaa ||
gun gaaveh gun boleh baanee har gun jap oumaahaa raam ||2||
sabh teerath varat jag pu(n)n tuolaahaa ||
har har naam na pujeh pujaahaa ||
har har atul tol at bhaaree gurmat jap oumaahaa raam ||3||
sabh karam dharam har naam japaahaa ||
kilavikh mail paap dhovaahaa ||
dheen dhiaal hoh jan uoopar dheh naanak naam omaahaa raam ||4||5||11||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us