Sri Guru Granth Sahib

ਅੰਗ ੭੦੨

ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥
ਜੈਤਸਰੀ ਮਹਲਾ ੫ ॥
ਚਾਤ੍ਰਿਕ ਚਿਤਵਤ ਬਰਸਤ ਮੇਂਹ ॥ ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥
ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥ ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥
ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥ ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥
ਜੈਤਸਰੀ ਮਹਲਾ ੫ ॥
ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥ ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥੧॥ ਰਹਾਉ ॥
ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥ ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮ੍ਹ੍ਹਾਰੀ ॥੧॥
ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥ ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥੨॥੭॥੧੧॥
ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਜੈਤਸਰੀ ਮਹਲਾ ੫ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥
ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥
ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥
ਜੈਤਸਰੀ ਮਹਲਾ ੯
ੴ ਸਤਿਗੁਰ ਪ੍ਰਸਾਦਿ ॥
ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥
ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥

Ang 702

abhai padh dhaan simaran suaamee ko prabh naanak ba(n)dhan chhor ||2||5||9||
jaitasaree mahalaa panjavaa ||
chaatirak chitavat barasat me(n)h ||
kirapaa si(n)dh karunaa prabh dhaarahu har prem bhagat ko ne(n)h ||1|| rahaau ||
anik sookh chakavee nahee chaahat anadh pooran pekh dhe(n)h ||
aan upaav na jeevat meenaa bin jal maranaa te(n)h ||1||
ham anaath naath har saranee apunee kirapaa kare(n)h ||
charan kamal naanak aaraadhai tis bin aan na ke(n)h ||2||6||10||
jaitasaree mahalaa panjavaa ||
man tan bas rahe mere praan ||
kar kirapaa saadhoo sa(n)g bheTe pooran purakh sujaan ||1|| rahaau ||
prem Thagauree jin kau paiee tin ras peeaau bhaaree ||
taa kee keemat kahan na jaiee kudharat kavan ham(h)aaree ||1||
lai le laR dhaas jan apune udhare udharanahaare ||
prabh simar simar simar sukh paio naanak saran dhuaare ||2||7||11||
jaitasaree mahalaa panjavaa ||
aae anik janam bhram saranee ||
audhar dheh a(n)dh koop te laavahu apunee charanee ||1|| rahaau ||
giaan dhiaan kichh karam na jaanaa naahin niramal karanee ||
saadhasa(n)gat kai a(n)chal laavahu bikham nadhee jai taranee ||1||
sukh sa(n)pat maiaa ras meeThe ieh nahee man meh dharanee ||
har dharasan tirapat naanak dhaas paavat har naam ra(n)g aabharanee ||2||8||12||
jaitasaree mahalaa panjavaa ||
har jan simarahu hiradhai raam ||
har jan kau apadhaa nikaT na aavai pooran dhaas ke kaam ||1|| rahaau ||
koT bighan binaseh har sevaa nihachal govidh dhaam ||
bhagava(n)t bhagat kau bhau kichh naahee aadhar dhevat jaam ||1||
taj gopaal aan jo karanee soiee soiee binasat khaam ||
charan kamal hiradhai gahu naanak sukh samooh bisaraam ||2||9||13||
jaitasaree mahalaa nauvaa
ikOankaar satigur prasaadh ||
bhoolio man maiaa urajhaio ||
jo jo karam keeo laalach lag teh teh aap ba(n)dhaio ||1|| rahaau ||
samajh na paree bikhai ras rachio jas har ko bisaraio ||
sa(n)g suaamee so jaanio naahin ban khojan kau dhaio ||1||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us