ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥
ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥
ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥
ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥
ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
ਜੈਤਸਰੀ ਮਹਲਾ ੯ ॥
ਮਨ ਰੇ ਸਾਚਾ ਗਹੋ ਬਿਚਾਰਾ ॥ ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥
ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥ ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਰੇਖ ਤੇ ਨਿਆਰਾ ॥੧॥
ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥ ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥
ਜੈਤਸਰੀ ਮਹਲਾ ੫ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਲੋਕ ॥
ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥
ਛੰਤ ॥
ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥
ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥
ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥
ratan raam ghaT hee ke bheetar taa ko giaan na paio ||
jan naanak bhagava(n)t bhajan bin birathaa janam gavaio ||2||1||
jaitasaree mahalaa nauvaa ||
har joo raakh leh pat meree ||
jam ko traas bhio ur a(n)tar saran gahee kirapaa nidh teree ||1|| rahaau ||
mahaa patit mugadh lobhee fun karat paap ab haaraa ||
bhai marabe ko bisarat naahin teh chi(n)taa tan jaaraa ||1||
ke’ee upaav mukat ke kaaran dheh dhis kau uTh dhaiaa ||
ghaT hee bheetar basai nira(n)jan taa ko maram na paiaa ||2||
naahin gun naahin kachh jap tap kaun karam ab keejai ||
naanak haar pario saranaagat abhai dhaan prabh dheejai ||3||2||
jaitasaree mahalaa nauvaa ||
man re saachaa gaho bichaaraa ||
raam naam bin mithiaa maano sagaro ih sa(n)saaraa ||1|| rahaau ||
jaa kau jogee khojat haare paio naeh teh paaraa ||
so suaamee tum nikaT pachhaano roop rekh te niaaraa ||1||
paavan naam jagat mai har ko kabahoo naeh sa(n)bhaaraa ||
naanak saran pario jag ba(n)dhan raakhahu biradh tuhaaraa ||2||3||
jaitasaree mahalaa panjavaa chha(n)t ghar pehilaa
ikOankaar satigur prasaadh ||
salok ||
dharasan piaasee dhinas raat chitavau anadhin neet ||
kholi(h) kapaT gur meleeaa naanak har sa(n)g meet ||1||
chha(n)t ||
sun yaar hamaare sajan ik karau bena(n)teeaa ||
tis mohan laal piaare hau firau khoja(n)teeaa ||
tis dhas piaare sir dharee utaare ik bhoree dharasan dheejai ||
nain hamaare pria ra(n)g ra(n)gaare ik til bhee naa dheereejai ||
prabh siau man leenaa jiau jal meenaa chaatirak jivai tisa(n)teeaa ||
jan naanak gur pooraa paiaa sagalee tikhaa bujha(n)teeaa ||1||
yaar ve pria habhe sakheeaa moo kahee na jeheeaa ||
yaar ve hik ddoo(n) hik chaaRai hau kis chiteheeaa ||
hik dhoo(n) hik chaaRe anik piaare nit karadhe bhog bilaasaa ||
tinaa dhekh man chaau uTha(n)dhaa hau kadh paiee gunataasaa ||
jinee maiddaa laal reejhaiaa hau tis aagai man dde(n)heeaa ||
naanak kahai sun binau suhaagan moo dhas ddikhaa pir keheeaa ||2||
yaar ve pir aapan bhaanaa kichh neesee chha(n)dhaa ||