Sri Guru Granth Sahib

ਅੰਗ ੭੦੪

ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥
ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
ਛੰਤੁ ॥
ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਸਲੋਕੁ ॥
ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥
ਛੰਤੁ ॥
ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
ਸਲੋਕੁ ॥
ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥
ਛੰਤੁ ॥
ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

Ang 704

yaar ve tai raaviaa laalan moo dhas dhasa(n)dhaa ||
laalan tai paiaa aap gavaiaa jai dhan bhaag mathaane ||
baa(n)h pakaR Thaakur hau ghidhee gun avagan na pachhaane ||
gun haar tai paiaa ra(n)g laal banaiaa tis habho kichh suha(n)dhaa ||
jan naanak dha(n)n suhaagan saiee jis sa(n)g bhataar vasa(n)dhaa ||3||
yaar ve nit sukh sukhedhee saa mai paiee ||
var loReedhaa aaiaa vajee vaadhaiee ||
mahaa ma(n)gal rahas theeaa pir dhiaal sadh nav ra(n)geeaa ||
vadd bhaag paiaa gur milaiaa saadh kai satasa(n)geeaa ||
aasaa manasaa sagal pooree pria a(n)k a(n)k milaiee ||
binava(n)t naanak sukh sukhedhee saa mai gur mil paiee ||4||1||
jaitasaree mahalaa panjavaa ghar doojaa chha(n)t
ikOankaar satigur prasaadh ||
salok ||
uoochaa agam apaar prabh kathan na jai akath ||
naanak prabh saranaagatee raakhan kau samarath ||1||
chha(n)t ||
jiau jaanahu tiau raakh har prabh teriaa ||
kete ganau asa(n)kh avagan meriaa ||
asa(n)kh avagan khate fere nitaprat sadh bhooleeaai ||
moh magan bikaraal maiaa tau prasaadhee ghooleeaai ||
look karat bikaar bikhaRe prabh ner hoo te neriaa ||
binava(n)t naanak dhiaa dhaarahu kaadd bhavajal feriaa ||1||
salok ||
nirat na pavai asa(n)kh gun uoochaa prabh kaa naau ||
naanak kee bena(n)teeaa milai nithaave thaau ||2||
chha(n)t ||
dhoosar naahee Thaau kaa peh jaieeaai ||
aaTh pahar kar joR so prabh dhiaaieeaai ||
dhiaai so prabh sadhaa apunaa maneh chi(n)dhiaa paieeaai ||
taj maan moh vikaar dhoojaa ek siau liv laieeaai ||
arap man tan prabhoo aagai aap sagal miTaieeaai ||
binava(n)t naanak dhaar kirapaa saach naam samaieeaai ||2||
salok ||
re man taa kau dhiaaieeaai sabh bidh jaa kai haath ||
raam naam dhan sa(n)cheeaai naanak nibahai saath ||3||
chha(n)t ||
saatheeaRaa prabh ek dhoosar naeh koi ||
thaan thana(n)tar aap jal thal poor soi ||
jal thal maheeal poor rahiaa sarab dhaataa prabh dhanee ||
gopaal gobi(n)dh a(n)t naahee bea(n)t gun taa ke kiaa ganee ||
bhaj saran suaamee sukheh gaamee tis binaa an naeh koi ||
binava(n)t naanak dhiaa dhaarahu tis paraapat naam hoi ||3||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us