ਸਲੋਕੁ ॥
ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥
ਛੰਤੁ ॥
ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਜੈਤਸਰੀ ਛੰਤ ਮਃ ੫ ॥
ਪਾਧਾਣੂ ਸੰਸਾਰੁ ਗਾਰਬਿ ਅਟਿਆ ॥ ਕਰਤੇ ਪਾਪ ਅਨੇਕ ਮਾਇਆ ਰੰਗ ਰਟਿਆ ॥ ਲੋਭਿ ਮੋਹਿ ਅਭਿਮਾਨਿ ਬੂਡੇ ਮਰਣੁ ਚੀਤਿ ਨ ਆਵਏ ॥ ਪੁਤ੍ਰ ਮਿਤ੍ਰ ਬਿਉਹਾਰ ਬਨਿਤਾ ਏਹ ਕਰਤ ਬਿਹਾਵਏ ॥ ਪੁਜਿ ਦਿਵਸ ਆਏ ਲਿਖੇ ਮਾਏ ਦੁਖੁ ਧਰਮ ਦੂਤਹ ਡਿਠਿਆ ॥ ਕਿਰਤ ਕਰਮ ਨ ਮਿਟੈ ਨਾਨਕ ਹਰਿ ਨਾਮ ਧਨੁ ਨਹੀ ਖਟਿਆ ॥੧॥
ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ ਭਰਮਹਿ ਜੋਨਿ ਅਸੰਖ ਮਰਿ ਜਨਮਹਿ ਆਵਹੀ ॥ ਪਸੂ ਪੰਖੀ ਸੈਲ ਤਰਵਰ ਗਣਤ ਕਛੂ ਨ ਆਵਏ ॥ ਬੀਜੁ ਬੋਵਸਿ ਭੋਗ ਭੋਗਹਿ ਕੀਆ ਅਪਣਾ ਪਾਵਏ ॥ ਰਤਨ ਜਨਮੁ ਹਾਰੰਤ ਜੂਐ ਪ੍ਰਭੂ ਆਪਿ ਨ ਭਾਵਹੀ ॥ ਬਿਨਵੰਤਿ ਨਾਨਕ ਭਰਮਹਿ ਭ੍ਰਮਾਏ ਖਿਨੁ ਏਕੁ ਟਿਕਣੁ ਨ ਪਾਵਹੀ ॥੨॥
ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥ ਕਰ ਕੰਪਹਿ ਸਿਰੁ ਡੋਲ ਨੈਣ ਨ ਡੀਠਿਆ ॥ ਨਹ ਨੈਣ ਦੀਸੈ ਬਿਨੁ ਭਜਨ ਈਸੈ ਛੋਡਿ ਮਾਇਆ ਚਾਲਿਆ ॥ ਕਹਿਆ ਨ ਮਾਨਹਿ ਸਿਰਿ ਖਾਕੁ ਛਾਨਹਿ ਜਿਨ ਸੰਗਿ ਮਨੁ ਤਨੁ ਜਾਲਿਆ ॥ ਸ੍ਰੀਰਾਮ ਰੰਗ ਅਪਾਰ ਪੂਰਨ ਨਹ ਨਿਮਖ ਮਨ ਮਹਿ ਵੂਠਿਆ ॥ ਬਿਨਵੰਤਿ ਨਾਨਕ ਕੋਟਿ ਕਾਗਰ ਬਿਨਸ ਬਾਰ ਨ ਝੂਠਿਆ ॥੩॥
ਚਰਨ ਕਮਲ ਸਰਣਾਇ ਨਾਨਕੁ ਆਇਆ ॥ ਦੁਤਰੁ ਭੈ ਸੰਸਾਰੁ ਪ੍ਰਭਿ ਆਪਿ ਤਰਾਇਆ ॥ ਮਿਲਿ ਸਾਧਸੰਗੇ ਭਜੇ ਸ੍ਰੀਧਰ ਕਰਿ ਅੰਗੁ ਪ੍ਰਭ ਜੀ ਤਾਰਿਆ ॥ ਹਰਿ ਮਾਨਿ ਲੀਏ ਨਾਮ ਦੀਏ ਅਵਰੁ ਕਛੁ ਨ ਬੀਚਾਰਿਆ ॥ ਗੁਣ ਨਿਧਾਨ ਅਪਾਰ ਠਾਕੁਰ ਮਨਿ ਲੋੜੀਦਾ ਪਾਇਆ ॥ ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ ਨਾਮੁ ਭੋਜਨੁ ਖਾਇਆ ॥੪॥੨॥੩॥
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥
ਸਲੋਕ ॥
ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥
salok ||
chit j chitaviaa so mai paiaa ||
naanak naam dhiaai sukh sabaiaa ||4||
chha(n)t ||
ab man chhooT giaa saadhoo sa(n)g mile ||
gurmukh naam liaa jotee jot rale ||
har naam simarat miTe kilabikh bujhee tapat aghaaniaa ||
geh bhujaa leene dhiaa keene aapane kar maaniaa ||
lai a(n)k laae har milaae janam maranaa dhukh jale ||
binava(n)t naanak dhiaa dhaaree mel leene ik pale ||4||2||
jaitasaree chha(n)t mahalaa panjavaa ||
paadhaanoo sa(n)saar gaarab aTiaa ||
karate paap anek maiaa ra(n)g raTiaa ||
lobh moh abhimaan boodde maran cheet na aave ||
putr mitr biauhaar banitaa eh karat bihaave ||
puj dhivas aae likhe maae dhukh dharam dhooteh ddiThiaa ||
kirat karam na miTai naanak har naam dhan nahee khaTiaa ||1||
audham kareh anek har naam na gaavahee ||
bharameh jon asa(n)kh mar janameh aavahee ||
pasoo pa(n)khee sail taravar ganat kachhoo na aave ||
beej bovas bhog bhogeh keeaa apanaa paave ||
ratan janam haara(n)t jooaai prabhoo aap na bhaavahee ||
binava(n)t naanak bharameh bhramaae khin ek Tikan na paavahee ||2||
joban giaa biteet jar mal baiTheeaa ||
kar ka(n)peh sir ddol nain na ddeeThiaa ||
neh nain dheesai bin bhajan ieesai chhodd maiaa chaaliaa ||
kahiaa na maaneh sir khaak chhaaneh jin sa(n)g man tan jaaliaa ||
sreeraam ra(n)g apaar pooran neh nimakh man meh vooThiaa ||
binava(n)t naanak koT kaagar binas baar na jhooThiaa ||3||
charan kamal saranai naanak aaiaa ||
dhutar bhai sa(n)saar prabh aap taraiaa ||
mil saadhasa(n)ge bhaje sreedhar kar a(n)g prabh jee taariaa ||
har maan le’ee naam dhe’ee avar kachh na beechaariaa ||
gun nidhaan apaar Thaakur man loReedhaa paiaa ||
binava(n)t naanak sadhaa tirapate har naam bhojan khaiaa ||4||2||3||
jaitasaree mahalaa panjavaa vaar salokaa naal
ikOankaar satigur prasaadh ||
salok ||
aadh pooran madh pooran a(n)t pooran paramesureh ||
simara(n)t sa(n)t sarabatr ramana(n) naanak aghanaasan jagadheesureh ||1||