ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥੨॥
ਪਉੜੀ ॥
ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥ ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥ ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥ ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥੫॥
ਸਲੋਕ ॥
ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥ ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥
ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥ ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥
ਪਉੜੀ ॥
ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥ ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥ ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥ ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥ ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥੬॥
ਸਲੋਕ ॥
ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥੧॥
ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥ ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥੨॥
ਪਉੜੀ ॥
ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥ ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥ ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥ ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥ ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥੭॥
ਸਲੋਕ ॥
ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥ ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥੧॥
ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥ ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥੨॥
ਪਉੜੀ ॥
ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥ ਆਰਜਾ ਗਈ ਵਿਹਾਇ ਧੰਧੈ ਧਾਇਆ ॥ ਪੂਰਨ ਭਏ ਨ ਕਾਮ ਮੋਹਿਆ ਮਾਇਆ ॥ ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥
ਸਲੋਕ ॥
ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥
ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥
ਪਉੜੀ ॥
ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥
man vasa(n)dhaRo sach sahu naanak habhe ddukhaRe ulaeh ||2||
pauRee ||
koT aghaa sabh naas hoh simarat har naau ||
man chi(n)dhe fal paie’eeh har ke gun gaau ||
janam maran bhai kaTe’eeh nihachal sach thaau ||
poorab hovai likhiaa har charan samaau ||
kar kirapaa prabh raakh leh naanak bal jaau ||5||
salok ||
gireh rachanaa apaara(n) man bilaas suaadha(n) raseh ||
kadhaa(n)ch neh simara(n)t naanak te ja(n)t bisaTaa kirameh ||1||
much adda(n)bar habh kih ma(n)jh muhabat neh ||
so saa(n)iee jai(n) visarai naanak so tan kheh ||2||
pauRee ||
su(n)dhar sej anek sukh ras bhogan poore ||
gireh soin cha(n)dhan suga(n)dh lai motee heere ||
man ichhe sukh maanadhaa kichh naeh visoore ||
so prabh chit na aaviee visaTaa ke keere ||
bin har naam na saa(n)t hoi kit bidh man dheere ||6||
salok ||
charan kamal biraha(n) khoja(n)t bairaagee dheh dhiseh ||
tiaaga(n)t kapaT roop maiaa naanak aana(n)dh roop saadh sa(n)gameh ||1||
man saa(n)iee mukh ucharaa vataa habhe loa ||
naanak habh adda(n)bar kooRiaa sun jeevaa sachee soi ||2||
pauRee ||
basataa tooTee jhu(n)paRee cheer sabh chhi(n)naa ||
jaat na pat na aadharo udhiaan bhrami(n)naa ||
mitr na iTh dhan roopaheen kichh saak na si(n)naa ||
raajaa sagalee sirasaT kaa har naam man bhi(n)naa ||
tis kee dhooR man udharai prabh hoi suprasa(n)naa ||7||
salok ||
anik leelaa raaj ras roopa(n) chhatr chamar takhat aasana(n) ||
racha(n)t mooR agiaan a(n)dheh naanak supan manorath maiaa ||1||
supanai habh ra(n)g maaniaa miThaa lagaRaa moh ||
naanak naam vihooneeaa su(n)dhar maiaa dhroh ||2||
pauRee ||
supane setee chit moorakh laiaa ||
bisare raaj ras bhog jaagat bhakhalaiaa ||
aarajaa giee vihai dha(n)dhai dhaiaa ||
pooran bhe na kaam mohiaa maiaa ||
kiaa vechaaraa ja(n)t jaa aap bhulaiaa ||8||
salok ||
basa(n)t savairag lokeh jitate pirathavee nav kha(n)ddaneh ||
bisara(n)t har gopaaleh naanak te praanee udhiaan bharamaneh ||1||
kautak kodd tamaasiaa chit na aavas naau ||
naanak koRee narak baraabare ujaR soiee thaau ||2||
pauRee ||
mahaa bhiaan udhiaan nagar kar maaniaa ||
jhooTh samagree pekh sach kar jaaniaa ||