Sri Guru Granth Sahib

ਅੰਗ ੭੦੯

ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ ॥ ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥੧੩॥
ਸਲੋਕ ॥
ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥
ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥
ਪਉੜੀ ॥
ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥
ਸਲੋਕੁ ॥
ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥ ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥
ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥ ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥
ਪਉੜੀ ॥
ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ ॥ ਸੋ ਮੂਰਤੁ ਭਲਾ ਸੰਜੋਗੁ ਹੈ ਜਿਤੁ ਮਿਲੈ ਗੁਸਾਈ ॥ ਆਠ ਪਹਰ ਹਰਿ ਧਿਆਇ ਕੈ ਮਨ ਇਛ ਪੁਜਾਈ ॥ ਵਡੈ ਭਾਗਿ ਸਤਸੰਗੁ ਹੋਇ ਨਿਵਿ ਲਾਗਾ ਪਾਈ ॥ ਮਨਿ ਦਰਸਨ ਕੀ ਪਿਆਸ ਹੈ ਨਾਨਕ ਬਲਿ ਜਾਈ ॥੧੫॥
ਸਲੋਕ ॥
ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥
ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥
ਪਉੜੀ ॥
ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥ ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਪਉੜੀ ॥
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਸਲੋਕ ॥
ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥

Ang 709

hoi pavitr sareer charanaa dhooreeaai ||
paarabraham gurdhev sadhaa hajooreeaai ||13||
salok ||
rasanaa uchara(n)t naama(n) sravana(n) suna(n)t sabadh a(n)mriteh ||
naanak tin sadh balihaara(n) jinaa dhiaan paarabrahamaneh ||1||
habh kooRaave ka(n)m ikas saiee baahare ||
naanak seiee dha(n)n jinaa pirahaRee sach siau ||2||
pauRee ||
sadh balihaaree tinaa j sunate har kathaa ||
poore te paradhaan nivaaveh prabh mathaa ||
har jas likheh bea(n)t soheh se hathaa ||
charan puneet pavitr chaaleh prabh pathaa ||
sa(n)taa(n) sa(n)g udhaar sagalaa dhukh lathaa ||14||
salok ||
bhaavee udhot karana(n) har ramana(n) sa(n)jog pooraneh ||
gopaal dharas bheTa(n) safal naanak so mahoorateh ||1||
keem na sakaa pai sukh mitee hoo baahare ||
naanak saa velaRee paravaan jit mila(n)dhaRo maa piree ||2||
pauRee ||
saa velaa kahu kaun hai jit prabh kau paiee ||
so moorat bhalaa sa(n)jog hai jit milai gusaiee ||
aaTh pahar har dhiaai kai man ichh pujaiee ||
vaddai bhaag satasa(n)g hoi niv laagaa paiee ||
man dharasan kee piaas hai naanak bal jaiee ||15||
salok ||
patit puneet gobi(n)dheh sarab dhokh nivaaraneh ||
saran soor bhagavaaneh japa(n)t naanak har har hare ||1||
chhaddio habh aap lagaRo charanaa paas ||
naThaRo dhukh taap naanak prabh pekha(n)dhiaa ||2||
pauRee ||
mel laih dhiaal ddeh pe dhuaariaa ||
rakh levahu dheen dhiaal bhramat bahu haariaa ||
bhagat vachhal teraa biradh har patit udhaariaa ||
tujh bin naahee koi binau moh saariaa ||
kar geh leh dhiaal saagar sa(n)saariaa ||16||
salok ||
sa(n)t udharan dhiaala(n) aasara(n) gopaal keerataneh ||
niramala(n) sa(n)t sa(n)gen oT naanak paramesureh ||1||
cha(n)dhan cha(n)dh na saradh rut mool na miTiee ghaa(n)m ||
seetal theevai naanakaa japa(n)dhaRo har naam ||2||
pauRee ||
charan kamal kee oT udhare sagal jan ||
sun parataap govi(n)dh nirabhau bhe man ||
toT na aavai mool sa(n)chiaa naam dhan ||
sa(n)t janaa siau sa(n)g paieeaai vaddai pun ||
aaTh pahar har dhiaai har jas nit sun ||17||
salok ||
dhiaa karana(n) dhukh harana(n) ucharana(n) naam keerataneh ||
dhiaal purakh bhagavaaneh naanak lipat na maiaa ||1||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us