ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥
ਪਉੜੀ ॥
ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥
ਸਲੋਕ ॥
ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥ ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥
ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥ ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥
ਪਉੜੀ ॥
ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥ ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥ ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥ ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥ ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥੧੯॥
ਸਲੋਕ ॥
ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥
ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥ ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥
ਪਉੜੀ ॥
ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥ ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥ ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥ ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥
ਜੈਤਸਰੀ ਬਾਣੀ ਭਗਤਾ ਕੀ
ੴ ਸਤਿਗੁਰ ਪ੍ਰਸਾਦਿ ॥
ਨਾਥ ਕਛੂਅ ਨ ਜਾਨਉ ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥
ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥
ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥
ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜੌਂ ਨ ਪਤੵਾਇ ਨਿਗਮ ਭਏ ਸਾਖੀ ॥੩॥
ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥੪॥
ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥
ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥
bhaeh bala(n)dhaRee bujh giee rakha(n)dhaRo prabh aap ||
jin upaiee medhanee naanak so prabh jaap ||2||
pauRee ||
jaa prabh bhe dhiaal na biaapai maiaa ||
koT aghaa ge naas har ik dhiaaiaa ||
niramal bhe sareer jan dhooree naiaa ||
man tan bhe sa(n)tokh pooran prabh paiaa ||
tare kuTa(n)b sa(n)g log kul sabaiaa ||18||
salok ||
gur gobi(n)dh gopaal gur gur pooran naaraineh ||
gur dhiaal samarath gur gur naanak patit udhaaraneh ||1||
bhaujal bikham asagaahu gur bohithai taariam ||
naanak poor kara(n)m satigur charanee lagiaa ||2||
pauRee ||
dha(n)n dha(n)n gurdhev jis sa(n)g har jape ||
gur kirapaal jab bhe ta avagun sabh chhape ||
paarabraham gurdhev neechahu uch thape ||
kaaT silak dhukh maiaa kar leene ap dhase ||
gun gaae bea(n)t rasanaa har jase ||19||
salok ||
dhirasaTa(n)t eko suneea(n)t eko varata(n)t eko narahareh ||
naam dhaan jaacha(n)t naanak dhiaal purakh kirapaa kareh ||1||
hik sevee hik sa(n)malaa har ikas peh aradhaas ||
naam vakhar dhan sa(n)chiaa naanak sachee raas ||2||
pauRee ||
prabh dhiaal bea(n)t pooran ik eh ||
sabh kichh aape aap dhoojaa kahaa keh ||
aap karahu prabh dhaan aape aap leh ||
aavan jaanaa hukam sabh nihachal tudh theh ||
naanak ma(n)gai dhaan kar kirapaa naam dheh ||20||1||
jaitasaree baanee bhagataa kee
ikOankaar satigur prasaadh ||
naath kachhooa na jaanau ||
man maiaa kai haath bikaanau ||1|| rahaau ||
tum kaheeat hau jagat gur suaamee ||
ham kaheeat kalijug ke kaamee ||1||
ein pa(n)chan mero manu ju bigaario ||
pal pal har jee te a(n)tar paario ||2||
jat dhekhau tat dhukh kee raasee ||
ajaua(n) na patayeai nigam bhe saakhee ||3||
gotam naar umaapat savaiaamee || sees dharan sahas bhag gaa(n)mee ||4||
ein dhootan khal badh kar maario ||
baddo nilaaj ajahoo nahee haario ||5||
keh ravidhaas kahaa kaise keejai ||
bin raghunaath saran kaa kee leejai ||6||1||