ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥
ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥
ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥
ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥
ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
ਟੋਡੀ ਮਹਲਾ ੫ ਘਰੁ ੧ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥
ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥
ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
ikOankaar sat naam karataa purakh nirabhau niravair akaal moorat ajoonee saibha(n) gur prasaadh ||
raag Toddee mahalaa chauthhaa ghar pehilaa ||
har bin reh na sakai man meraa ||
mere preetam praan har prabh gur mele bahur na bhavajal feraa ||1|| rahaau ||
merai heearai loch lagee prabh keree har nainahu har prabh heraa ||
satigur dhiaal har naam dhiraRaiaa har paadhar har prabh keraa ||1||
har ra(n)gee har naam prabh paiaa har govi(n)dh har prabh keraa ||
har hiradhai man tan meeThaa laagaa mukh masatak bhaag cha(n)geraa ||2||
lobh vikaar jinaa man laagaa har visariaa purakh cha(n)geraa ||
oi manmukh mooR agiaanee kahe’eeh tin masatak bhaag ma(n)dheraa ||3||
bibek budh satigur te paiee gur giaan guroo prabh keraa ||
jan naanak naam guroo te paiaa dhur masatak bhaag likheraa ||4||1||
Toddee mahalaa panjavaa ghar pehilaa dhupadhe
ikOankaar satigur prasaadh ||
sa(n)tan avar na kaahoo jaanee ||
beparavaeh sadhaa ra(n)g har kai jaa ko paakh suaamee || rahaau ||
uooch samaanaa Thaakur tero avar na kaahoo taanee ||
aaiso amar milio bhagatan kau raach rahe ra(n)g giaanee ||1||
rog sog dhukh jaraa maraa har janeh nahee nikaTaanee ||
nirabhau hoi rahe liv ekai naanak har man maanee ||2||1||
Toddee mahalaa panjavaa ||
har bisarat sadhaa khuaaree ||
taa kau dhokhaa kahaa biaapai jaa kau oT tuhaaree || rahaau ||