ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਟੋਡੀ ਮਹਲਾ ੫ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਧਾਇਓ ਰੇ ਮਨ ਦਹ ਦਿਸ ਧਾਇਓ ॥ ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥
ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥ ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥
ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥ ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥
ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥ ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥
ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥ ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥
ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥
ਟੋਡੀ ਮਹਲਾ ੫ ॥
ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥
ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥
ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥
ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥
ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
ਟੋਡੀ ਮਹਲਾ ੫ ॥
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥
ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥ ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥
bin simaran jo jeevan balanaa sarap jaise arajaaree ||
nav kha(n)ddan ko raaj kamaavai a(n)t chalaigo haaree ||1||
gun nidhaan gun tin hee gaae jaa kau kirapaa dhaaree ||
so sukheeaa dha(n)n us janamaa naanak tis balihaaree ||2||2||
Toddee mahalaa panjavaa ghar doojaa chaupadhe
ikOankaar satigur prasaadh ||
dhaio re man dheh dhis dhaio ||
maiaa magan suaadh lobh mohio tin prabh aap bhulaio || rahaau ||
har kathaa har jas saadhasa(n)gat siau ik muhat na ih man laio ||
bigasio pekh ra(n)g kasu(n)bh ko par gireh johan jaio ||1||
charan kamal siau bhaau na keeno neh sat purakh manaio ||
dhaavat kau dhaaveh bahu bhaatee jiau telee baladh bhramaio ||2||
naam dhaan isanaan na keeo ik nimakh na keerat gaio ||
naanaa jhooTh lai man tokhio neh boojhio apanaio ||3||
paraupakaar na kabahoo ke’ee nahee satigur sev dhiaaio ||
pa(n)ch dhoot rach sa(n)gat gosaT matavaaro madh maio ||4||
karau benatee saadhasa(n)gat har bhagat vachhal sun aaio ||
naanak bhaag pario har paachhai raakh laaj apunaio ||5||1||3||
Toddee mahalaa panjavaa ||
maanukh bin boojhe birathaa aaiaa ||
anik saaj seegaar bahu karataa jiau mritak oddaiaa || rahaau ||
dhai dhai kirapan sram keeno ikatr karee hai maiaa ||
dhaan pu(n)n nahee sa(n)tan sevaa kit hee kaaj na aaiaa ||1||
kar aabharan savaaree sejaa kaaman thaaT banaiaa ||
sa(n)g na paio apune bharate pekh pekh dhukh paiaa ||2||
saaro dhinas majooree karataa tuh moosaleh chharaiaa ||
khedh bhio begaaree niaaiee ghar kai kaam na aaiaa ||3||
bhio anugrahu jaa kau prabh ko tis hiradhai naam vasaiaa ||
saadhasa(n)gat kai paachhai pariaau jan naanak har ras paiaa ||4||2||4||
Toddee mahalaa panjavaa ||
kirapaa nidh basahu ridhai har neet ||
taisee budh karahu paragaasaa laagai prabh sa(n)g preet || rahaau ||
dhaas tumaare kee paavau dhooraa masatak le le laavau ||
mahaa patit te hot puneetaa har keeratan gun gaavau ||1||