Sri Guru Granth Sahib

ਅੰਗ ੭੧੩

ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥ ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥
ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥ ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥
ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥ ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਟੋਡੀ ਮਹਲਾ ੫ ॥
ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥ ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ ॥
ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥ ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥
ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥ ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥
ਟੋਡੀ ਮਃ ੫ ॥
ਨੀਕੇ ਗੁਣ ਗਾਉ ਮਿਟਹੀ ਰੋਗ ॥ ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥
ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥ ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥
ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥ ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਟੋਡੀ ਮਹਲਾ ੫ ॥
ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥

Ang 713

aagiaa tumaree meeThee laagau keeo tuhaaro bhaavau ||
jo too dheh tahee ih tirapatai aan na katahoo dhaavau ||2||
sadh hee nikaT jaanau prabh suaamee sagal ren hoi raheeaai ||
saadhoo sa(n)gat hoi paraapat taa prabh apunaa laheeaai ||3||
sadhaa sadhaa ham chhohare tumare too prabh hamaro meeraa ||
naanak baarik tum maat pitaa mukh naam tumaaro kheeraa ||4||3||5||
Toddee mahalaa panjavaa ghar doojaa dhupadhe
ikOankaar satigur prasaadh ||
maagau dhaan Thaakur naam ||
avar kachhoo merai sa(n)g na chaalai milai kirapaa gun gaam ||1|| rahaau ||
raaj maal anek bhog ras sagal taravar kee chhaam ||
dhai dhai bahu bidh kau dhaavai sagal niraarath kaam ||1||
bin govi(n)dh avar je chaahau dheesai sagal baat hai khaam ||
kahu naanak sa(n)t ren maagau mero man paavai bisraam ||2||1||6||
Toddee mahalaa panjavaa ||
prabh jee ko naam maneh saadhaarai ||
jeea praan sookh is man kau baratan eh hamaarai ||1|| rahaau ||
naam jaat naam meree pat hai naam merai paravaarai ||
naam sakhaiee sadhaa merai sa(n)g har naam mo kau nisataarai ||1||
bikhai bilaas kaheeat bahutere chalat na kachhoo sa(n)gaarai ||
eisaT meet naam naanak ko har naam merai bha(n)ddaarai ||2||2||7||
Toddee mahalaa panjavaa ||
neeke gun gaau miTahee rog ||
mukh uoojal man niramal hoiee hai tero rahai ieehaa uoohaa log ||1|| rahaau ||
charan pakhaar karau gur sevaa maneh charaavau bhog ||
chhodd aapat baadh aha(n)kaaraa maan soiee jo hog ||1||
sa(n)t Tahal soiee hai laagaa jis masatak likhiaa likhog ||
kahu naanak ek bin dhoojaa avar na karanai jog ||2||3||8||
Toddee mahalaa panjavaa ||
satigur aaio saran tuhaaree ||
milai sookh naam har sobhaa chi(n)taa laeh hamaaree ||1|| rahaau ||
avar na soojhai dhoojee Thaahar haar pario tau dhuaaree ||
lekhaa chhodd alekhai chhooTeh ham niragun leh ubaaree ||1||
sadh bakhasi(n)dh sadhaa miharavaanaa sabhanaa dhei adhaaree ||
naanak dhaas sa(n)t paachhai pario raakh leh ieh baaree ||2||4||9||
Toddee mahalaa panjavaa ||
rasanaa gun gopaal nidh gain ||
saa(n)t sahaj rahas man upajio sagale dhookh palain ||1|| rahaau ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us