ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥
ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥
ਟੋਡੀ ਮਹਲਾ ੫ ॥
ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥
ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥
ਟੋਡੀ ਮਃ ੫ ॥
ਕਿਰਪਨ ਤਨ ਮਨ ਕਿਲਵਿਖ ਭਰੇ ॥ ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥
ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥ ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥
ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥ ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥
ਟੋਡੀ ਮਹਲਾ ੫ ॥
ਹਰਿ ਕੇ ਚਰਨ ਕਮਲ ਮਨਿ ਧਿਆਉ ॥ ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥
ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥ ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥
ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥ ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥
ਟੋਡੀ ਮਹਲਾ ੫ ॥
ਹਰਿ ਹਰਿ ਨਾਮੁ ਸਦਾ ਸਦ ਜਾਪਿ ॥ ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥
ਜਿਸ ਕੇ ਸੇ ਫਿਰਿ ਤਿਨ ਹੀ ਸਮ੍ਹ੍ਹਾਲੇ ਬਿਨਸੇ ਸੋਗ ਸੰਤਾਪ ॥ ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥
ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥ ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥
ਟੋਡੀ ਮਹਲਾ ੫ ॥
ਸ੍ਵਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥
ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥
jo maageh soiee soiee paaveh sev har ke charan rasain ||
janam maran dhuhahoo te chhooTeh bhavajal jagat tarain ||1||
khojat khojat tat beechaario dhaas govi(n)dh parain ||
abinaasee khem chaaheh je naanak sadhaa simar naarain ||2||5||10||
Toddee mahalaa panjavaa ||
ni(n)dhak gur kirapaa te haaTio ||
paarabraham prabh bhe dhiaalaa siv kai baan sir kaaTio ||1|| rahaau ||
kaal jaal jam joh na saakai sach kaa pa(n)thaa thaaTio ||
khaat kharachat kichh nikhuTat naahee raam ratan dhan khaaTio ||1||
bhasamaa bhoot hoaa khin bheetar apanaa keeaa paiaa ||
aagam nigam kahai jan naanak sabh dhekhai lok sabaiaa ||2||6||11||
Toddee mahalaa panjavaa ||
kirapan tan man kilavikh bhare ||
saadhasa(n)g bhajan kar suaamee ddaakan kau ik hare ||1|| rahaau ||
anik chhidhr bohith ke chhuTakat thaam na jaahee kare ||
jis kaa bohith tis aaraadhe khoTe sa(n)g khare ||1||
galee sail uThaavat chaahai oi uoohaa hee hai dhare ||
jor sakat naanak kichh naahee prabh raakhahu saran pare ||2||7||12||
Toddee mahalaa panjavaa ||
har ke charan kamal man dhiaau ||
kaadd kuThaar pit baat ha(n)taa aaukhadh har ko naau ||1|| rahaau ||
teene taap nivaaranahaaraa dhukh ha(n)taa sukh raas ||
taa kau bighan na kouoo laagai jaa kee prabh aagai aradhaas ||1||
sa(n)t prasaadh baidh naarain karan kaaran prabh ek ||
baal budh pooran sukhadhaataa naanak har har Tek ||2||8||13||
Toddee mahalaa panjavaa ||
har har naam sadhaa sadh jaap ||
dhaar anugrahu paarabraham suaamee vasadhee keenee aap ||1|| rahaau ||
jis ke se fir tin hee sam(h)aale binase sog sa(n)taap ||
haath dhei raakhe jan apane har hoe maiee baap ||1||
jeea ja(n)t hoe miharavaanaa dhayaa dhaaree har naath ||
naanak saran pare dhukh bha(n)jan jaa kaa badd parataap ||2||9||14||
Toddee mahalaa panjavaa ||
savaiaamee saran pario dharabaare ||
koT aparaadh kha(n)ddan ke dhaate tujh bin kaun udhaare ||1|| rahaau ||
khojat khojat bahu parakaare sarab arath beechaare ||
saadhasa(n)g param gat paieeaai maiaa rach ba(n)dh haare ||1||