ਰਾਗੁ ਬੈਰਾੜੀ ਮਹਲਾ ੪ ਘਰੁ ੧ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸੁਨਿ ਮਨ ਅਕਥ ਕਥਾ ਹਰਿ ਨਾਮ ॥ ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥
ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥ ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥੧॥
ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥ ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥੨॥੧॥
ਬੈਰਾੜੀ ਮਹਲਾ ੪ ॥
ਮਨ ਮਿਲਿ ਸੰਤ ਜਨਾ ਜਸੁ ਗਾਇਓ ॥ ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰਿ ਸਤਿਗੁਰਿ ਦਾਨੁ ਦਿਵਾਇਓ ॥੧॥ ਰਹਾਉ ॥
ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥ ਧਨੁ ਮਾਇਆ ਸੰਪੈ ਤਿਸੁ ਦੇਵਉ ਜਿਨਿ ਹਰਿ ਮੀਤੁ ਮਿਲਾਇਓ ॥੧॥
ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ ਤਬ ਹਰਿ ਹਰਿ ਹਰਿ ਜਸੁ ਧਿਆਇਓ ॥ ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥੨॥੨॥
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥
raag bairaaRee mahalaa chauthhaa ghar pehilaa dhupadhe
ikOankaar satigur prasaadh ||
sun man akath kathaa har naam ||
ridh budh sidh sukh paaveh bhaj gurmat har raam raam ||1|| rahaau ||
naanaa khiaan puraan jas uootam khaT dharasan gaaveh raam ||
sa(n)kar karoR tetees dhiaaio nahee jaanio har maramaam ||1||
sur nar gan ga(n)dhrab jas gaaveh sabh gaavat jet upaam ||
naanak kirapaa karee har jin kau te sa(n)t bhale har raam ||2||1||
bairaaRee mahalaa chauthhaa ||
man mil sa(n)t janaa jas gaio ||
har har ratan ratan har neeko gur satigur dhaan dhivaio ||1|| rahaau ||
tis jan kau man tan sabh dhevau jin har har naam sunaio ||
dhan maiaa sa(n)pai tis dhevau jin har meet milaio ||1||
khin ki(n)chit kirapaa karee jagadheesar tab har har har jas dhiaaio ||
jan naanak kau har bheTe suaamee dhukh haumai rog gavaio ||2||2||
bairaaRee mahalaa chauthhaa ||
har jan raam naam gun gaavai ||
je koiee ni(n)dh kare har jan kee apunaa gun na gavaavai ||1|| rahaau ||
jo kichh kare su aape suaamee har aape kaar kamaavai ||
har aape hee mat dhevai suaamee har aape bol bulaavai ||1||